ਸਾਬਕਾ ਰੇਲ ਮੰਤਰੀ ਮੁਕੁਲ ਰਾਏ ਦੀ ਹਾਲਤ ''ਨਾਜ਼ੁਕ''

Saturday, Jul 06, 2024 - 12:40 PM (IST)

ਸਾਬਕਾ ਰੇਲ ਮੰਤਰੀ ਮੁਕੁਲ ਰਾਏ ਦੀ ਹਾਲਤ ''ਨਾਜ਼ੁਕ''

ਕੋਲਕਾਤਾ- ਸਾਬਕਾ ਰੇਲ ਮੰਤਰੀ ਮੁਕੁਲ ਰਾਏ ਨੂੰ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਰਿਹਾਇਸ਼ 'ਤੇ ਡਿੱਗਣ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ 'ਨਾਜ਼ੁਕ' ਬਣੀ ਹੋਈ ਹੈ। ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਹਸਪਤਾਲ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਏ ਘਰ 'ਚ ਡਿੱਗ ਕੇ ਜ਼ਖਮੀ ਹੋ ਗਏ। ਉਹ ਅਜੇ ਵੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ICU) ਵਿਚ ਹਨ।

ਅਧਿਕਾਰੀ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਰਾਏ ਦੀ ਹਾਲਤ ਨਾਜ਼ੁਕ ਪਰ ਸਥਿਰ ਹੈ। ਸਾਡੇ ਡਾਕਟਰ ਉਨ੍ਹਾ ਦੀ 24 ਘੰਟੇ ਨਿਗਰਾਨੀ ਕਰ ਰਹੇ ਹਨ। ਰਾਏ ਤ੍ਰਿਣਮੂਲ ਕਾਂਗਰਸ ਦੇ ਸੰਸਥਾਪਕ ਮੈਂਬਰਾਂ ਵਿਚੋਂ ਇਕ ਹੈ। ਉਹ 2017 ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋਏ ਅਤੇ ਭਾਜਪਾ ਦੀ ਟਿਕਟ 'ਤੇ ਕ੍ਰਿਸ਼ਨਾਨਗਰ ਉੱਤਰੀ ਹਲਕੇ ਤੋਂ 2021 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ।


author

Tanu

Content Editor

Related News