ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਨੇ ਚੁੱਕੀ ਵਿਧਾਇਕ ਵਜੋਂ ਸਹੁੰ

02/01/2024 8:00:07 PM

ਹੈਦਰਾਬਾਦ- ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (ਕੇ. ਸੀ. ਆਰ.) ਨੇ ਵੀਰਵਾਰ ਨੂੰ ਵਿਧਾਇਕ ਵਜੋਂ ਸਹੁੰ ਚੁੱਕੀ। ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸਿੱਦੀਪੇਟ ਜ਼ਿਲੇ ਦੀ ਗਜਵੇਲ ਸੀਟ ਤੋਂ ਮੁੜ ਵਿਧਾਨ ਸਭਾ ਲਈ ਚੁਣੇ ਗਏ ਚੰਦਰਸ਼ੇਖਰ ਨੇ ਵਿਧਾਨ ਸਭਾ ਸਪੀਕਰ ਗੱਦਾਮ ਪ੍ਰਸਾਦ ਕੁਮਾਰ ਦੇ ਚੈਂਬਰ ਵਿਚ ਸਹੁੰ ਚੁੱਕੀ।
ਉਹ ਮੌਜੂਦਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਨ। ਨਵੇਂ ਚੁਣੇ ਗਏ ਵਿਧਾਇਕਾਂ ਨੇ ਪਿਛਲੇ ਸਾਲ ਦਸੰਬਰ ਵਿਚ ਸੱਦੇ ਗਏ ਸਦਨ ਦੇ ਪਹਿਲੇ ਸੈਸ਼ਨ ਦੌਰਾਨ ਸਹੁੰ ਚੁੱਕੀ ਸੀ। ਚੰਦਰਸ਼ੇਖਰ ਉਸ ਸਮੇਂ ਵਿਧਾਇਕ ਵਜੋਂ ਸਹੁੰ ਨਹੀਂ ਚੁੱਕ ਸਕੇ ਸਨ ਕਿਉਂਕਿ ਡਿੱਗਣ ਕਾਰਨ ਉਨ੍ਹਾਂ ਦੀ ਕਮਰ ਫਰੈਕਚਰ ਹੋ ਗਈ ਸੀ ਅਤੇ ਉਨ੍ਹਾਂ ਦੇ ਚੂਲੇ ਵਿਚ ਫ੍ਰੈਕਚਰ ਹੋ ਗਿਆ ਸੀ ਅਤੇ ਉਨ੍ਹਾਂ ਦੀ ‘ਹਿੱਪ ਰਿਪਲੇਸਮੈਂਟ ਸਰਜਰੀ’ ਹੋਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।


Aarti dhillon

Content Editor

Related News