ਸਾਬਕਾ ਕੇਂਦਰੀ ਮੰਤਰੀ ਦੀ ਨੂੰਹ ਦੀ ਸੜਕ ਹਾਦਸੇ 'ਚ ਮੌਤ, ਪੁੱਤਰ ਦੀ ਹਾਲਤ ਗੰਭੀਰ

Wednesday, Jan 31, 2024 - 10:30 AM (IST)

ਸਾਬਕਾ ਕੇਂਦਰੀ ਮੰਤਰੀ ਦੀ ਨੂੰਹ ਦੀ ਸੜਕ ਹਾਦਸੇ 'ਚ ਮੌਤ, ਪੁੱਤਰ ਦੀ ਹਾਲਤ ਗੰਭੀਰ

ਅਲਵਰ- ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿਚ ਮੰਗਲਵਾਲ ਸ਼ਾਮ ਇਕ ਭਿਆਨਕ ਸੜਕ ਹਾਦਸੇ 'ਚ ਬਾੜਮੇਰ ਦੇ ਸਾਬਕਾ ਸੰਸਦ ਮੈਂਬਰ ਮਾਨਵੇਂਦਰ ਸਿੰਘ ਜਸੋਲ ਅਤੇ ਉਨ੍ਹਾਂ ਦਾ ਪੁੱਤਰ ਜ਼ਖ਼ਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਦਿੱਲੀ ਤੋਂ ਜੈਪੁਰ ਆ ਰਹੇ ਮਾਨਵੇਂਦਰ ਸਿੰਘ ਦੀ SUV ਕਾਰ ਨੌਗਾਂਵ ਕੋਲ ਇਕ ਪੁਲ ਦੀ ਕੰਧ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿਚ ਸਵਾਰ ਸਾਰੇ ਲੋਕ ਜ਼ਖ਼ਮੀ ਹੋ ਗਏ। ਪੁਲਸ ਮੁਤਾਬਕ ਜ਼ਖ਼ਮੀਆਂ ਨੂੰ ਅਲਵਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਮਾਨਵੇਂਦਰ ਸਿੰਘ ਦੀ ਪਤਨੀ ਚਿਤਰਾ ਸਿੰਘ ਦੀ ਮੌਤ ਹੋ ਗਈ, ਜਦਕਿ ਮਾਨਵੇਂਦਰ ਅਤੇ ਉਸ ਦੇ ਪੁੱਤਰ ਸਮੇਤ 3 ਲੋਕ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਮੋਦੀ ਸਰਕਾਰ ਨੇ ਬਦਲੇ 'ਪਰਿਵਾਰਕ ਪੈਨਸ਼ਨ' ਦੇ ਨਿਯਮ, ਔਰਤਾਂ ਨੂੰ ਮਿਲੇਗੀ ਵੱਡੀ ਰਾਹਤ

PunjabKesari

ਓਧਰ ਐਡੀਸ਼ਨਲ ਪੁਲਸ ਸੁਪਰਡੈਂਟ ਡਾ. ਤੇਜਪਾਲ ਸਿੰਘ ਨੇ ਦੱਸਿਆ ਕਿ ਦਿੱਲੀ ਤੋਂ ਜੈਪੁਰ ਜਾਂਦੇ ਸਮੇਂ ਮਾਨਵੇਂਦਰ ਸਿੰਘ ਦੀ ਕਾਰ ਐਕਸਪ੍ਰੈੱਸ ਹਾਈਵੇਅ ’ਤੇ ਨੌਗਾਂਵ ਥਾਣਾ ਖੇਤਰ ਆਉਂਦੇ ਪਿੰਡ ਖੁਸ਼ਪੁਰੀ ਨੇੜੇ ਸ਼ਾਮ ਲਗਭਗ 5 ਵਜੇ ਇਕ ਪੁਲੀ ਨਾਲ ਟਕਰਾ ਗਈ।  ਹਾਦਸੇ ’ਚ ਉਨ੍ਹਾਂ ਦੀ ਪਤਨੀ ਚਿਤਰਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਮਾਨਵੇਂਦਰ ਸਿੰਘ, ਉਨ੍ਹਾਂ ਦਾ ਪੁੱਤਰ ਹਮੀਰ ਸਿੰਘ ਅਤੇ ਡਰਾਈਵਰ ਦਿਨੇਸ਼ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- 'ਮੰਮੀ-ਪਾਪਾ ਮੈਂ JEE ਨਹੀਂ ਕਰ ਸਕਦੀ', ਇਮਤਿਹਾਨ ਤੋਂ ਦੋ ਦਿਨ ਪਹਿਲਾਂ ਵਿਦਿਆਰਥਣ ਨੇ ਮੌਤ ਨੂੰ ਲਾਇਆ ਗਲ਼ 

PunjabKesari

ਸਾਬਕਾ ਮੰਤਰੀ ਜਸਵੰਤ ਸਿੰਘ ਦੇ ਪੁੱਤਰ ਹਨ ਮਾਨਵੇਂਦਰ ਸਿੰਘ

ਦੱਸ ਦੇਈਏ ਕਿ ਮਾਨਵੇਂਦਰ ਸਿੰਘ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੇ ਪੁੱਤਰ ਹਨ। ਅਲਵਰ ਦੇ ਸੋਲੰਕੀ ਹਸਪਤਾਲ ਦੇ ਡਾਕਟਰ ਵਿਕ੍ਰਾਂਤ ਨੇ ਦੱਸਿਆ ਕਿ ਹਾਦਸੇ ਮਗਰੋਂ ਮਾਨਵੇਂਦਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਐਮਰਜੈਂਸੀ ਵਿਚ ਚੈਕਅੱਪ ਮਗਰੋਂ ਉਨ੍ਹਾਂ ਦੀ ਪਤਨੀ ਚਿਤਰਾ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- ਪਿਆਕੜਾ ਨੂੰ ਵੱਡਾ ਝਟਕਾ, 1 ਫਰਵਰੀ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ

PunjabKesari

ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਜਤਾਇਆ ਦੁੱਖ

ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਮਾਨਵੇਂਦਰ ਸਿੰਘ ਦੀ ਕਾਰ ਹਾਦਸੇ ਦੀ ਸ਼ਿਕਾਰ ਹੋਣ 'ਤੇ ਦੁੱਖ ਜਤਾਉਂਦੇ ਹੋਏ 'ਐਕਸ' 'ਤੇ ਲਿਖਿਆ ਕਿ ਦਿੱਲੀ-ਮੁੰਬਈ ਹਾਈਵੇਅ 'ਤੇ ਨੌਗਾਂਵ ਵਿਚ ਹੋਏ ਸੜਕ ਹਾਦਸੇ ਵਿਚ ਬਾੜਮੇਰ-ਜੈਸਲਮੇਰ ਦੇ ਸਾਬਕਾ ਸੰਸਦ ਮੈਂਬਰ ਮਾਨਵੇਂਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਹਮੀਰ ਸਿੰਘ ਜ਼ਖਮੀ ਹੋਣ ਅਤੇ ਉਨ੍ਹਾਂ ਦੀ ਪਤਨੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਹ ਪ੍ਰਭੂ ਰਾਮ ਨੂੰ ਪ੍ਰਾਰਥਨਾ ਕਰਦੇ ਹਨ ਕਿ ਮਰਹੂਮ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ। ਮਾਨਵੇਂਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਲਦੀ ਸਿਹਤ ਲਾਭ ਪ੍ਰਦਾਨ ਕਰੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News