ਸਾਬਕਾ ਕੇਂਦਰੀ ਮੰਤਰੀ ਜਾਨ ਬਾਰਲਾ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ
Friday, May 16, 2025 - 12:54 AM (IST)

ਕੋਲਕਾਤਾ, (ਭਾਸ਼ਾ)– ਸਾਬਕਾ ਕੇਂਦਰੀ ਮੰਤਰੀ ਜਾਨ ਬਾਰਲਾ ਵੀਰਵਾਰ ਨੂੰ ਭਾਜਪਾ ਦਾ ਸਾਥ ਛੱਡ ਕੇ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ। ਬਾਰਲਾ 2019 ਦੀਆਂ ਲੋਕ ਸਭਾ ਚੋਣਾਂ ਵਿਚ ਪੱਛਮੀ ਬੰਗਾਲ ਦੇ ਅਲੀਪੁਰਦਵਾਰ ਤੋਂ ਭਾਜਪਾ ਦੇ ਸੰਸਦ ਮੈਂਬਰ ਚੁਣੇ ਗਏ ਸਨ। ਉਨ੍ਹਾਂ ਕੇਂਦਰ ਸਰਕਾਰ ਵਿਚ ਘੱਟਗਿਣਤੀ ਮਾਮਲਿਆਂ ਦੇ ਰਾਜ ਮੰਤਰੀ ਵਜੋਂ ਕੰਮ ਕੀਤਾ ਸੀ।
ਹਾਲਾਂਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਬਾਰਲਾ ਦੀ ਜਗ੍ਹਾ ਮਨੋਜ ਤਿੱਗਾ ਨੂੰ ਅਲੀਪੁਰਦਵਾਰ ਤੋਂ ਆਪਣਾ ਉਮੀਦਵਾਰ ਬਣਾਇਆ ਸੀ, ਜਿਸ ਨੂੰ ਲੈ ਕੇ ਉਨ੍ਹਾਂ ਖੁੱਲ੍ਹੇ ਤੌਰ ’ਤੇ ਨਾਖੁਸ਼ੀ ਜ਼ਾਹਿਰ ਕੀਤੀ ਸੀ।