ਕਾਂਗਰਸ ਨੂੰ ਵੱਡਾ ਝਟਕਾ, ਭਾਜਪਾ ''ਚ ਸ਼ਾਮਲ ਹੋਏ ਸੀਨੀਅਰ ਨੇਤਾ ਆਰ.ਪੀ.ਐੱਨ. ਸਿੰਘ

01/25/2022 3:47:18 PM

ਨਵੀਂ ਦਿੱਲੀ (ਭਾਸ਼ਾ)- ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਆਰ.ਪੀ.ਐੱਨ. ਸਿੰਘ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਅੱਜ ਹੀ ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਸਿੰਘ ਨੇ ਕਿਹਾ ਕਿ ਭਾਜਪਾ 'ਚ ਸ਼ਾਮਲ ਹੋਣਾ ਉਨ੍ਹਾਂ ਲਈ ਇਕ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਅਤੇ ਮਾਰਗਦਰਸ਼ਨ 'ਚ ਰਾਸ਼ਟਰ ਨਿਰਮਾਣ 'ਚ ਆਪਣਾ ਯੋਗਦਾਨ ਦੇਣ ਲਈ ਤਿਆਰ ਹਾਂ।'' ਉਹ ਹੁਣ ਤੱਕ ਕਾਂਗਰਸ 'ਚ ਰਾਸ਼ਟਰੀ ਬੁਲਾਰੇ ਅਤੇ ਝਾਰਖੰਡ ਦੇ ਇੰਚਾਰਜ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। 

ਇਹ ਵੀ ਪੜ੍ਹੋ : ਨਹੀਂ ਚਾਹੁੰਦੇ ਲੋਕਾਂ ਦੀ ਰੋਜ਼ੀ-ਰੋਟੀ ਹੋਵੇ ਪ੍ਰਭਾਵਿਤ, ਜਲਦ ਦਿੱਤੀ ਜਾਵੇਗੀ ਕੋਰੋਨਾ ਪਾਬੰਦੀਆਂ 'ਚ ਛੋਟ : ਕੇਜਰੀਵਾਲ

ਸਿੰਘ ਨੇ ਭਾਜਪਾ ਹੈੱਡ ਕੁਆਰਟਰ 'ਚ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਚੋਣ ਇੰਚਾਰਜ ਧਰਮੇਂਦਰ ਪ੍ਰਧਾਨ, ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਕੇਂਦਰੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਉੱਤਰ ਪ੍ਰਦੇਸ਼ ਦੇ ਦੋਵੇਂ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਅਤੇ ਦਿਨੇਸ਼ ਸ਼ਰਮਾ ਅਤੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸਵਤੰਤਰ ਦੇਵ ਸਿੰਘ ਦੀ ਮੌਜੂਦਗੀ 'ਚ ਭਾਜਪਾ ਦੀ ਮੈਂਬਰਤਾ ਗ੍ਰਹਿਣ ਕੀਤੀ। ਇਸ ਤੋਂ ਪਹਿਲਾਂ, ਸਿੰਘ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਪ੍ਰਚਾਰ ਮੁਹਿੰਮ ਦਰਮਿਆਨ ਆਰ.ਪੀ.ਐੱਨ. ਸਿੰਘ ਦਾ ਭਾਜਪਾ 'ਚ ਸ਼ਾਮਲ ਹੋਣਾ ਕਾਂਗਰਸ ਨੂੰ ਵੱਡੇ ਝਟਕੇ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੰਤਰੀ ਪ੍ਰੀਸ਼ਦ ਦੇ ਮੈਂਬਰ ਰਹੇ ਆਰ.ਪੀ.ਐੱਨ. ਸਿੰਘ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ ਪਿਛਲੇ ਕੁਝ ਸਮੇਂ ਤੋਂ ਲਾਈਆਂ ਜਾ ਰਹੀਆਂ ਸਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News