ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਸਰਕਾਰੀ ਬੰਗਲਾ ਕੀਤਾ ਖਾਲੀ

Thursday, Jul 11, 2024 - 05:47 PM (IST)

ਨਵੀਂ ਦਿੱਲੀ- ਹਾਲ ਹੀ 'ਚ ਲੋਕ ਸਭਾ ਚੋਣਾਂ 2024 ਹਾਰਨ ਵਾਲੀ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਦਿੱਲੀ ਦੇ ਲੁਟੀਅਨ ਇਲਾਕੇ 'ਚ 28, ਤੁਗਲਕ ਕ੍ਰੇਸੈਂਟ ਸਥਿਤ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤੀ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਈਰਾਨੀ ਨੇ ਇਸ ਹਫਤੇ ਦੇ ਸ਼ੁਰੂ 'ਚ ਬੰਗਲਾ ਖਾਲੀ ਕੀਤਾ। ਹਾਲ ਹੀ 'ਚ ਸਮਾਪਤ ਹੋਈਆਂ ਲੋਕ ਸਭਾ ਚੋਣਾਂ ਵਿਚ ਉਹ ਅਮੇਠੀ ਸੰਸਦੀ ਸੀਟ ਤੋਂ ਕਾਂਗਰਸ ਦੇ ਕਿਸ਼ੋਰੀ ਲਾਲ ਸ਼ਰਮਾ ਤੋਂ 1.5 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਈ ਸੀ।

ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਨੂੰ ਲੈ ਕੇ ਕੁੜੀ ਦੇ ਪਰਿਵਾਰ ਨੇ ਕੁੱਟ-ਕੁੱਟ ਕੇ ਮਾਰਿਆ 24 ਸਾਲਾ ਮੁੰਡਾ

2019 ਦੀਆਂ ਸੰਸਦੀ ਚੋਣਾਂ 'ਚ ਇਸ ਸੀਟ ਤੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਹਰਾਉਣ 'ਤੇ ਉਨ੍ਹਾਂ ਦੀ ਕਾਫੀ ਚਰਚਾ ਹੋਈ ਸੀ। ਉਹ ਕੇਂਦਰ ਵਿਚ ਪਿਛਲੀ NDA ਸਰਕਾਰ ਵਿਚ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸੀ। ਇਕ ਅਧਿਕਾਰੀ ਨੇ ਕਿਹਾ ਇਰਾਨੀ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਨਵੀਂ ਸਰਕਾਰ ਦੇ ਗਠਨ ਦੇ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰ ਦੇਣਾ ਹੁੰਦਾ ਹੈ।


Tanu

Content Editor

Related News