ਹਿਮਾਚਲ ਦੇ ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖਰਾਮ ਦਾ ਦਿਹਾਂਤ, ਦਿੱਲੀ ਦੇ ਏਮਜ਼ ''ਚ ਲਏ ਆਖ਼ਰੀ ਸਾਹ

05/11/2022 8:43:04 AM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖਰਾਮ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੀਤੀ ਰਾਤ ਕਰੀਬ 1.30 ਵਜੇ ਦਿੱਲੀ ਦੇ ਏਮਜ਼ 'ਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਨੂੰ ਉਨ੍ਹਾਂ ਨੂੰ ਫਿਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ 9 ਮਈ ਦੀ ਰਾਤ ਨੂੰ ਵੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਮੋਹਾਲੀ ਧਮਾਕੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਚਿਤਾਵਨੀ, ਸੂਬਾ ਸਰਕਾਰ ਨੂੰ ਕੀਤੀ ਅਪੀਲ

ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਪੰਡਿਤ ਸੁਖਰਾਮ ਦੀ ਮ੍ਰਿਤਕ ਦੇਹ ਦਿੱਲੀ ਤੋਂ ਮੰਡੀ ਲਿਆਂਦੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮੰਡੀ ਸਦਰ ਸਮੇਤ ਸੈਲਾਪੜ, ਸੁੰਦਰਨਗਰ, ਨਾਚਨ, ਬੱਲ੍ਹਾਂ 'ਚ ਵੱਡੀ ਗਿਣਤੀ 'ਚ ਲੋਕ ਪੰਡਿਤ ਸੁਖਰਾਮ ਨੂੰ ਸ਼ਰਧਾਂਜਲੀ ਦੇਣ ਲਈ ਸੜਕਾਂ 'ਤੇ ਉਤਰਨਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਹਨੂੰਮਾਨਘਾਟ ਸਥਿਤ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪੰਡਿਤ ਸੁਖਰਾਮ ਦੇ ਅਤਿੰਮ ਸੰਸਕਾਰ 'ਚ ਵੱਡੀ ਗਿਣਤੀ 'ਚ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਕੇਸ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News