ਉੱਤਰਾਖੰਡ ਦੇ ਸਾਬਕਾ ਸੀ. ਐੱਮ. ਹਰੀਸ਼ ਰਾਵਤ ਹਸਪਤਾਲ ''ਚ ਭਰਤੀ
Monday, Oct 07, 2019 - 03:03 PM (IST)

ਦੇਹਰਾਦੂਨ (ਭਾਸ਼ਾ)— ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਰਾਵਤ ਨੂੰ ਸੋਮਵਾਰ ਦੀ ਸਵੇਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੇ ਮੁੱਖ ਬੁਲਾਰੇ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਰਾਵਤ ਨੂੰ ਚੱਕਰ ਆਉਣ ਤੋਂ ਬਾਅਦ 'ਮੈਕਸ ਹਸਪਤਾਲ' ਵਿਚ ਭਰਤੀ ਕਰਵਾਇਆ ਗਿਆ। ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ ਹੈ ਅਤੇ ਸਾਰੀਆਂ ਰਿਪੋਰਟਾਂ ਸਹੀ ਆਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਰਾਵਤ ਨੂੰ ਛੇਤੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।