ਮੁੰਬਈ ਲੜੀਵਾਰ ਬੰਬ ਧਮਾਕਾ ਮਾਮਲਾ, ਗੁਜਰਾਤ ਤੋਂ ਗ੍ਰਿਫ਼ਤਾਰ 4 ਦੋਸ਼ੀ ਨਿਆਇਕ ਹਿਰਾਸਤ ’ਚ ਭੇਜੇ

05/30/2022 6:27:32 PM

ਮੁੰਬਈ (ਭਾਸ਼ਾ)- ਮੁੰਬਈ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ 1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿਚ ਇਸ ਮਹੀਨੇ ਦੀ ਸ਼ੁਰੂਆਤ ਵਿਚ ਗੁਜਰਾਤ ਤੋਂ ਗ੍ਰਿਫਤਾਰ ਕੀਤੇ ਗਏ 4 ਵਿਅਕਤੀਆਂ ਨੂੰ ਸੋਮਵਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਮੁੰਬਈ ਦੇ ਰਹਿਣ ਵਾਲੇ 4 ਦੋਸ਼ੀਆਂ-ਅਬੂ ਬਕਰ, ਸਈਅਦ ਕੁਰੈਸ਼ੀ, ਮੁਹੰਮਦ ਸ਼ੋਏਬ ਕੁਰੈਸ਼ੀ ਅਤੇ ਮੁਹੰਮਦ ਯੂਸੁਫ ਇਸਮਾਈਲ ਨੂੰ ਗੁਜਰਾਤ ਅੱਤਵਾਦ ਰੋਕੂ ਦਸਤੇ (ਏ. ਟੀ. ਐੱਸ.) ਨੇ 12 ਮਈ ਨੂੰ ਅਹਿਮਦਾਬਾਦ ਦੇ ਸਰਦਾਰਨਗਰ ਇਲਾਕੇ ਤੋਂ ਇਕ ਵਿਸ਼ੇਸ਼ ਗੁਪਤ ਸੂਚਨਾ ਤੋਂ ਬਾਅਦ ਫੜਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਸੀ. ਬੀ. ਆਈ. ਨੂੰ ਸੌਂਪ ਦਿੱਤਾ ਗਿਆ ਸੀ, ਜੋ ਲੜੀਵਾਰ ਬੰਬ ਧਮਾਕਾ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਚਾਰਾਂ ਦੋਸ਼ੀਆਂ ਨੂੰ ਸੋਮਵਾਰ ਨੂੰ ਉਨ੍ਹਾਂ ਦੀ ਹਿਰਾਸਤ ਮਿਆਦ ਖਤਮ ਹੋਣ ’ਤੇ ਵਿਸ਼ੇਸ਼ ਸੀ. ਬੀ. ਆਈ. ਜੱਜ ਆਰ. ਆਰ. ਭੋਸਲੇ ਦੇ ਸਾਹਮਣੇ ਪੇਸ਼ ਕੀਤਾ ਗਿਆ। ਸੀ. ਬੀ. ਆਈ. ਨੇ ਉਨ੍ਹਾਂ ਦੀ ਹਿਰਾਸਤ 14 ਦਿਨ ਹੋਰ ਵਧਾਉਣ ਦੀ ਬੇਨਤੀ ਕੀਤੀ। ਹਾਲਾਂਕਿ ਅਦਾਲਤ ਨੇ ਪਟੀਸ਼ਨ ਖਾਰਿਜ ਕਰ ਦਿੱਤੀ ਅਤੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਦੋਸ਼ੀ ਇਸ ਮਹੀਨੇ ਦੀ ਸ਼ੁਰੂਆਤ ਵਿਚ ਫੜੇ ਗਏ ਸਨ। ਉਹ 29 ਸਾਲ ਤੋਂ ਫਰਾਰ ਸਨ।


DIsha

Content Editor

Related News