ਜੰਮੂ-ਕਸ਼ਮੀਰ: ਸੜਕ ਹਾਦਸੇ ''ਚ ਫੌਜ ਦੇ 4 ਜਵਾਨ ਜ਼ਖਮੀ
Monday, Jan 27, 2025 - 04:20 PM (IST)

ਪੁੰਛ/ਜੰਮੂ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਖੱਡ ਵਿਚ ਡਿੱਗਣ ਕਾਰਨ ਫੌਜ ਦੇ 4 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸਵਜੀਅਨ ਇਲਾਕੇ ਦੇ ਗੰਤਾਰ ਮੋੜ 'ਤੇ ਉਸ ਸਮੇਂ ਵਾਪਰਿਆ ਜਦੋਂ ਜਵਾਨ ਗਸ਼ਤ ਕਰਕੇ ਆਪਣੇ ਕੈਂਪ ਵੱਲ ਪਰਤ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਵਲੰਟੀਅਰ ਤੁਰੰਤ ਹਰਕਤ ਵਿਚ ਆਏ ਅਤੇ ਜ਼ਖਮੀ ਸੈਨਿਕਾਂ ਨੂੰ ਹਸਪਤਾਲ ਪਹੁੰਚਾਇਆ।