ਸਰਜਰੀ ਤੋਂ ਬਾਅਦ ਮਰੀਜ਼ ਦੀ ਮੌਤ ਦੇ ਮਾਮਲੇ ''ਚ ਫਰਜ਼ੀ ਡਾਕਟਰ ਸਮੇਤ ਚਾਰ ਗ੍ਰਿਫ਼ਤਾਰ
Wednesday, Nov 15, 2023 - 06:20 PM (IST)
ਨਵੀਂ ਦਿੱਲੀ (ਭਾਸ਼ਾ)- ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ 'ਚ ਇਕ ਕਲੀਨਿਕ 'ਚ ਸਰਜਰੀ ਤੋਂ ਬਾਅਦ 45 ਸਾਲਾ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਸ਼ਮੂਲੀਅਤ ਨੂੰ ਲੈ ਕੇ ਇਕ ਫਰਜ਼ੀ ਡਾਕਟਰ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸਾਬਕਾ ਤਕਨੀਸ਼ੀਅਨ ਮਹੇਂਦਰ ਨੇ ਬੈਚਲਰ ਆਫ਼ ਮੈਡੀਸਨ ਅਤੇ ਸਰਜਰੀ (ਐੱਮ.ਬੀ.ਬੀ.ਐੱਸ.) ਦੀ ਫਰਜ਼ੀ ਡਿਗਰੀ ਹਾਸਲ ਕੀਤੀ ਅਤੇ ਗ੍ਰੇਟਰ ਕੈਲਾਸ਼-ਇਕ 'ਚ ਕਲੀਨਿਕ 'ਚ ਕੰਮ ਕਰਨ ਲੱਗਾ।
ਇਹ ਵੀ ਪੜ੍ਹੋ : ਜੰਮੂ 'ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਬੱਸ, 36 ਲੋਕਾਂ ਦੀ ਦਰਦਨਾਕ ਮੌਤ
ਮਹੇਂਦਰ ਨੂੰ ਕਲੀਨਿਕ ਦੇ ਮਾਲਕ ਅਤੇ 2 ਹੋਰ ਕਰਮਚਾਰੀਆਂ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਰਮਚਾਰੀਆਂ ਨੇ ਵੀ ਉਨ੍ਹਾਂ ਕੋਲ ਐੱਮ.ਬੀ.ਬੀ.ਐੱਸ. ਡਿਗਰੀ ਹੋਣ ਦਾ ਦਾਅਵਾ ਕੀਤਾ ਹੈ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ,''ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦਾ ਵੈਰੀਫਿਕੇਸ਼ਨ ਕੀਤਾ ਜਾ ਰਿਹਾ ਹੈ।'' ਪੁਲਸ ਨੇ ਇਹ ਵੀ ਦੱਸਿਆ ਕਿ ਚਾਰ ਲੋਕਾਂ ਨੂੰ ਇਕ ਮਰੀਜ਼ ਦੀ ਸਰਜਰੀ 'ਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀੜਤ ਨੂੰ ਮਾਮੂਲੀ ਸਿਹਤ ਸਮੱਸਿਆ ਕਾਰਨ ਦਾਖ਼ਲ ਕਰਵਾਇਆ ਗਿਆ ਸੀ। ਮਰੀਜ਼ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਦੋਸ਼ੀ ਨੇ ਹੀ ਸਰਜਰੀ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਪੁਲਸ ਨੂੰ ਕਲੀਨਿਕ 'ਚ ਡਾਕਟਰਾਂ ਵਲੋਂ ਮਰੀਜ਼ਾਂ ਦੇ ਗਲਤ ਇਲਾਜ ਦੇ ਸੰਬੰਧ 'ਚ ਵੱਖ-ਵੱਖ ਲੋਕਾਂ ਤੋਂ 12 ਤੋਂ ਵੱਧ ਸ਼ਿਕਾਇਤਾਂ ਪਹਿਲਾਂ ਹੀ ਮਿਲ ਚੁੱਕੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8