ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਚਾਰ ਲੋਕਾਂ ਦੀ ਮੌਤ
Thursday, Jan 09, 2025 - 02:57 PM (IST)
ਰਾਨੀਪੇਟ (ਤਾਮਿਲਨਾਡੂ) (ਭਾਸ਼ਾ): ਤਾਮਿਲਨਾਡੂ ਦੇ ਰਾਨੀਪੇਟ 'ਚ ਵੀਰਵਾਰ ਨੂੰ ਇੱਕ ਬੱਸ ਦੇ ਸਬਜ਼ੀਆਂ ਨਾਲ ਭਰੇ ਟਰੱਕ ਅਤੇ ਇੱਕ ਹੋਰ ਭਾਰੀ ਵਾਹਨ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਲਾਇਆ UAPA
ਸੂਤਰਾਂ ਨੇ ਦੱਸਿਆ ਕਿ ਜ਼ਿਆਦਾਤਰ ਮ੍ਰਿਤਕ ਕਰਨਾਟਕ ਦੇ ਕੋਲਾਰ ਦੇ ਵਸਨੀਕ ਸਨ ਅਤੇ ਚੇਨਈ ਨੇੜੇ ਇੱਕ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਕਰਨਾਟਕ ਰੋਡਵੇਜ਼ ਦੀ ਬੱਸ ਰਾਹੀਂ ਵਾਪਸ ਆ ਰਹੇ ਸਨ। ਇਸ ਹਾਦਸੇ ਵਿੱਚ ਲਗਭਗ 30 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕਰਨਾਟਕ ਰੋਡਵੇਜ਼ ਦੀ ਬੱਸ 55 ਯਾਤਰੀਆਂ ਨੂੰ ਲੈ ਕੇ ਬੰਗਲੁਰੂ ਜਾ ਰਹੀ ਸੀ ਅਤੇ ਉਸ ਨੇ ਲਾਰੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਇਹ ਉਲਟ ਦਿਸ਼ਾ ਤੋਂ ਆ ਰਹੇ ਸਬਜ਼ੀਆਂ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਤੋਂ ਬਾਅਦ ਲਾਰੀ ਨੇ ਵੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਚਾਰ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪਤੀ ਹੀ ਨਿਕਲਿਆ ਪਤਨੀ ਦਾ ਕਾਤਲ, ਪੁਲਸ ਨੇ 12 ਘੰਟੇ 'ਚ ਸੁਲਝਾਈ ਕਤਲ ਦੀ ਗੁੱਥੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e