ਹਿਮਾਚਲ ''ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ

Wednesday, Jan 19, 2022 - 02:05 PM (IST)

ਹਿਮਾਚਲ ''ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ

ਮੰਡੀ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਘਟਨਾ ਸੁੰਦਰਨਗਰ ਦੇ ਸਲਾਪੜ 'ਚ ਵਾਪਰੀ। ਲਾਸ਼ਾਂ ਕਬਜ਼ੇ 'ਚ ਲਈਆਂ ਗਈਆਂ ਹਨ ਅਤੇ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। 

ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਮੌਤ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਹੈ, ਜੋ ਉਨ੍ਹਾਂ ਨੇ ਕੱਲ ਯਾਨੀ ਮੰਗਲਵਾਰ ਰਾਤ ਪੀਤੀ ਸੀ ਅਤੇ ਜਿਸ ਦੇ ਬਾਅਦ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਦੇਸ਼ ਕੁਮਾਰ, ਲਾਲ ਸਿੰਘ ਅਤੇ ਚੇਤਰਾਮ ਦੇ ਰੂਪ 'ਚ ਹੋਈ ਹੈ। ਇਕ ਦੀ ਪਛਾਣ ਹੋਣੀ ਹਾਲੇ ਬਾਕੀ ਹੈ।


author

DIsha

Content Editor

Related News