ਤੇਲੰਗਾਨਾ ’ਚ ਇਕ ਹੀ ਪਰਿਵਾਰ ਦੇ 4 ਜੀਆਂ ਨੇ ਕੀਤੀ ਖ਼ੁਦਕੁਸ਼ੀ

Thursday, Mar 25, 2021 - 03:48 PM (IST)

ਤੇਲੰਗਾਨਾ ’ਚ ਇਕ ਹੀ ਪਰਿਵਾਰ ਦੇ 4 ਜੀਆਂ ਨੇ ਕੀਤੀ ਖ਼ੁਦਕੁਸ਼ੀ

ਹੈਦਰਾਬਾਦ— ਤੇਲੰਗਾਨਾ ਦੇ ਮੰਚਰੀਅਲ ਜ਼ਿਲ੍ਹੇ ’ਚ ਕਰਜ਼ ਦੇ ਬੋਝ ਹੇਠਾਂ ਦੱਬੇ ਇਕ ਪਰਿਵਾਰ ਦੇ 4 ਜੀਆਂ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਸੀਪੇਟ ਡਵੀਜ਼ਨ ’ਚ ਸਥਿਤ ਇਕ ਮਕਾਨ ਅੰਦਰ ਇਕ ਵਿਅਕਤੀ, ਉਸ ਦੀ ਪਤਨੀ, ਧੀ ਅਤੇ ਪੁੱਤਰ ਦੀ ਲਾਸ਼ ਵੀਰਵਾਰ ਨੂੰ ਫੰਦੇ ਨਾਲ ਲਟਕਦੀ ਮਿਲੀ। ਪੁਲਸ ਮੁਤਾਬਕ ਪਰਿਵਾਰ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਖੇਤੀ ਕਰ ਰਿਹਾ ਸੀ ਅਤੇ ਉਸ ਨੇ ਖੇਤੀ ਯੋਗ ਜ਼ਮੀਨ ਪੱਟੇ ’ਤੇੇ ਲਈ ਹੋਈ ਸੀ ਪਰ ਹਾਲ ਹੀ ਵਿਚ ਉਸ ਦੀ ਫ਼ਸਲ ਬਰਬਾਦ ਹੋ ਗਈ ਸੀ ਅਤੇ ਉਸ ਨੇ ਪਿਛਲੇ ਸਾਲ ਆਪਣੀ ਧੀ ਦਾ ਵਿਆਹ ਲਈ ਕਰਜ਼ ਵੀ ਲਿਆ ਸੀ।

ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਵਿਅਕਤੀ ਨੇ ਕੁਝ ਲੋਕਾਂ ਤੋਂ ਕਰਜ਼ ਲਿਆ ਸੀ ਅਤੇ ਇਸ ਤਰ੍ਹਾਂ ਉਹ ਲੱਖਾਂ ਰੁਪਏ ਦੇ ਕਰਜ਼ ਦੇ ਬੋਝ ਹੇਠ ਦੱਬਿਆ ਹੋਇਆ ਸੀ। ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਨੇ ਇਸ ਕਾਰਨ ਖ਼ੁਦਕੁਸ਼ੀ ਜਿਹਾ ਕਦਮ ਚੁੱਕਿਆ। ਅਧਿਕਾਰੀ ਨੇ ਦੱਸਿਆ ਪਰਿਵਾਰ ਦੇ ਮੁਖੀਆ ਵਲੋਂ ਲਿਖਿਆ ਇਕ ਸੁਸਾਈਡ ਨੋਟ ਵੀ ਮੌਕੇ ਤੋਂ ਮਿਲਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਉਹ ਕਰਜ਼ ਚੁਕਾ ਸਕਣ ਦੀ ਸਥਿਤੀ ਵਿਚ ਨਹੀਂ ਹੈ ਅਤੇ ਇਸ ਵਜ੍ਹਾ ਤੋਂ ਉਸ ਨੇ ਆਪਣੇ ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਦਾ ਫ਼ੈਸਲਾ ਲਿਆ ਹੈ। ਪੁਲਸ ਨੇ ਇਸ ਸਿਲਸਿਲੇ ਵਿਚ ਇਕ ਮਾਮਲਾ ਦਰਜ ਕੀਤਾ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।


author

Tanu

Content Editor

Related News