ਝੁੱਗੀ ਨੂੰ ਅੱਗ ਲੱਗਣ ਕਾਰਨ ਚਾਰ ਕੁੜੀਆਂ ਦੀ ਮੌਤ, ਪ੍ਰਸ਼ਾਸਨ ਨੇ ਕੀਤਾ ਵਿੱਤੀ ਸਹਾਇਤਾ ਦਾ ਐਲਾਨ
Saturday, Feb 24, 2024 - 12:04 AM (IST)
ਬਰੇਲੀ — ਜ਼ਿਲ੍ਹੇ ਦੇ ਫਰੀਦਪੁਰ ਥਾਣਾ ਖੇਤਰ ਦੇ ਨਵਾਦਾ ਬਿਲਸੰਦੀ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਝੌਂਪੜੀ ਨੂੰ ਅੱਗ ਲੱਗਣ ਨਾਲ ਚਾਰ ਕੁੜੀਆਂ ਦੀ ਮੌਤ ਹੋ ਗਈ। ਬਰੇਲੀ ਦੇ ਜ਼ਿਲ੍ਹਾ ਮੈਜਿਸਟਰੇਟ ਰਵਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਪੁਰ ਥਾਣਾ ਖੇਤਰ ਦੇ ਨਵਾਦਾ ਬਿਲਸੰਦੀ ਇਲਾਕੇ 'ਚ ਇਕ ਝੌਂਪੜੀ ਨੂੰ ਅੱਗ ਲੱਗ ਗਈ, ਜਿਸ ਕਾਰਨ ਤਿੰਨ ਕੁੜੀਆਂ ਝੁਲਸ ਗਈਆਂ, ਜਦਕਿ ਇਕ ਲੜਕੀ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਬਰੇਲੀ ਭੇਜਿਆ ਗਿਆ ਪਰ ਉਸ ਦੀ ਵੀ ਰਸਤੇ 'ਚ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ - ਮਾਂ ਤੇ ਭੈਣ ਨਾਲ ਛੇੜਛਾੜ ਕਰ ਰਹੇ ਸੀ ਬਦਮਾਸ਼, ਵਿਰੋਧ ਕਰਨ 'ਤੇ ਨਾਬਾਲਗ ਬੇਟੇ ਨੂੰ ਮਾਰ ਦਿੱਤੀ ਗੋਲੀ
ਪੁਲਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਪ੍ਰਿਯਾਂਸ਼ੀ (ਪੰਜ), ਮਾਨਵੀ (ਛੇ), ਨੈਨਾ (ਪੰਜ) ਅਤੇ ਨੀਤੂ (ਛੇ) ਵਜੋਂ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹਰ ਬੱਚੀ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਬਰੇਲੀ ਦੇਹਤ ਦੇ ਫਰੀਦਪੁਰ ਥਾਣਾ ਖੇਤਰ ਦੇ ਨਵਾਦਾ ਬਿਲਸੰਦੀ ਪਿੰਡ ਵਾਸੀ ਰਾਮਦਾਸ ਦੀ ਝੌਂਪੜੀ 'ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਬੱਚਿਆਂ ਦੀਆਂ ਚੀਕਾਂ ਸੁਣ ਕੇ ਪਰਿਵਾਰਕ ਮੈਂਬਰ ਅਤੇ ਗੁਆਂਢੀ ਦੌੜ ਕੇ ਮੌਕੇ 'ਤੇ ਪਹੁੰਚੇ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਕਿਸੇ ਤਰ੍ਹਾਂ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਈ ਪਰ ਉਦੋਂ ਤੱਕ ਚਾਰ ਕੁੜੀਆਂ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ।
ਇਹ ਵੀ ਪੜ੍ਹੋ - Nvidia ਨੇ ਇੱਕ ਦਿਨ 'ਚ ਬਣਾਇਆ ਕਮਾਈ ਦਾ ਰਿਕਾਰਡ, ਬਣੀ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਕੰਪਨੀ
ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਇਲਾਵਾ ਬਰੇਲੀ ਦੇ ਸੀਨੀਅਰ ਪੁਲਸ ਕਪਤਾਨ ਘੁਲੇ ਸੁਸ਼ੀਲ ਚੰਦਰਭਾਨ, ਉਪ ਜ਼ਿਲ੍ਹਾ ਮੈਜਿਸਟ੍ਰੇਟ (ਫਰੀਦਪੁਰ) ਸਮੇਤ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟਰੇਟ ਰਵਿੰਦਰ ਕੁਮਾਰ ਨੇ ਉਕਤ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਅਤੇ ਸਸਕਾਰ ਆਦਿ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ - ਦੁਕਾਨਦਾਰ 'ਤੇ ਹਮਲਾ ਕਰਨ ਵਾਲੇ ਟਿੱਲੂ ਤਾਜਪੁਰੀਆ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰਸ਼ਾਸਨ/ਸਰਕਾਰ ਵੱਲੋਂ ਮ੍ਰਿਤਕ ਕੁੜੀਆਂ ਦੇ ਮਾਪਿਆਂ ਨੂੰ ਚਾਰ (4) ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਯਾਨੀ ਕੁੱਲ 16 ਲੱਖ ਰੁਪਏ ਜਲਦ ਤੋਂ ਜਲਦ ਮੁਹੱਈਆ ਕਰਵਾਏ ਜਾਣਗੇ। ਲਖਨਊ 'ਚ ਜਾਰੀ ਬਿਆਨ ਮੁਤਾਬਕ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਰੇਲੀ 'ਚ ਅੱਗ ਲੱਗਣ ਕਾਰਨ ਬੱਚੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e