ਕਸ਼ਮੀਰ ''ਚ ਅੱਗ ਲੱਗਣ ਕਾਰਨ 4 ਘਰ ਸੜ ਕੇ ਹੋਏ ਸੁਆਹ

Monday, Mar 25, 2024 - 02:40 PM (IST)

ਕਸ਼ਮੀਰ ''ਚ ਅੱਗ ਲੱਗਣ ਕਾਰਨ 4 ਘਰ ਸੜ ਕੇ ਹੋਏ ਸੁਆਹ

ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਘਾਟੀ 'ਚ ਅੱਗ ਲੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ 'ਚ ਕਰੀਬ 4  ਰਿਹਾਇਸ਼ੀ ਘਰ ਸੜ ਕੇ ਸੁਆਹ ਹੋ ਗਏ। ਫਾਇਰ ਅਤੇ ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਸ਼੍ਰੀਨਗਰ ਦੇ ਨੌਪੋਰਾ ਖੇਤਰ ਵਿਚ ਐਤਵਾਰ ਦੇਰ ਰਾਤ ਦੋ ਮੰਜ਼ਿਲਾ ਰਿਹਾਇਸ਼ੀ ਘਰ ਵਿਚ ਭਿਆਨਕ ਅੱਗ ਲੱਗ ਗਈ ਅਤੇ ਬਾਅਦ ਵਿਚ ਇਕ ਹੋਰ ਘਰ ਸੜ ਗਿਆ।

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਵਿਭਾਗ ਨੇ ਸ਼੍ਰੀਨਗਰ ਸ਼ਹਿਰ ਦੀਆਂ ਕਈ ਥਾਵਾਂ ਤੋਂ ਫਾਇਰ ਟੈਂਡਰ ਦੀਆਂ ਗੱਡੀਆਂ ਨੂੰ ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਭੇਜਿਆ। ਹਾਲਾਂਕਿ ਫਾਇਰ ਬ੍ਰਿਗੇਡ ਦੇ ਕਾਮਿਆਂ ਨੇ ਸਖਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਹੈ। ਇਸੇ ਤਰ੍ਹਾਂ ਦੀ ਇਕ ਹੋਰ ਘਟਨਾ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਕੁੰਜੇਰ 'ਚ ਵਾਪਰੀ। ਜਿੱਥੇ ਬੀਤੀ ਦੇਰ ਰਾਤ ਲੱਗੀ ਭਿਆਨਕ ਅੱਗ ਕਾਰਨ ਦੋ ਹੋਰ ਘਰ ਸੜ ਕੇ ਸੁਆਹ ਹੋ ਗਏ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ ਪਰ ਜਾਇਦਾਦ ਦਾ ਕਾਫੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


author

Tanu

Content Editor

Related News