ਮਹਾਰਾਸ਼ਟਰ: ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਤਿੰਨ ਬੱਚਿਆਂ ਸਮੇਤ ਚਾਰ ਦੀ ਮੌਤ

11/09/2021 2:25:32 AM

ਨਾਸਿਕ - ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਇਗਤਪੁਰੀ ਤਾਲੁਕਾ ਵਿੱਚ ਸੋਮਵਾਰ ਨੂੰ ਮੁੰਬਈ-ਆਗਰਾ ਹਾਈਵੇਅ ਉੱਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਘਟਨਾ ਸ਼ਾਮ ਕਰੀਬ ਪੰਜ ਵਜੇ ਮੁੰਡੇਗਾਓਂ ਪਿੰਡ ਦੇ ਕੋਲ ਉਸ ਸਮੇਂ ਹੋਈ ਜਦੋਂ ਮੋਟਰਸਾਈਕਲ ਸਵਾਰ ਆਪਣੇ ਘਰ ਜਾ ਰਿਹਾ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦੋਪਹੀਆ ਵਾਹਨ ਸਵਾਰ ਤੁਸ਼ਾਰ ਹਰੀ ਕਾਡੂ (25) ਅਤੇ ਪਾਇਲ ਗਤੀਰ (11), ਵਿਸ਼ਾਖਾ ਗਤੀਰ (7) ਅਤੇ ਸਾਕਸ਼ੀ ਉਰਫ ਈਸ਼ਵਰੀ ਦਾਵਖਰ (10) ਦੇ ਰੂਪ ਵਿੱਚ ਹੋਈ ਹੈ। ਪੁਲਸ ਨੇ ਦੱਸਿਆ ਕਿ ਚਾਰਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਪੁਲਸ ਨੇ ਕਿਹਾ ਕਿ ਘੋਟੀ ਪੇਂਡੂ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ - ਚੈੱਕ ਗਣਰਾਜ 'ਚ ਸਰਕਾਰ ਗਠਨ ਨੂੰ ਲੈ ਕੇ ਪਾਰਟੀਆਂ 'ਚ ਬਣੀ ਸਹਿਮਤੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati