ਭਿਆਨਕ ਹਾਦਸਾ; ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, ਪਤੀ-ਪਤਨੀ ਸਮੇਤ 4 ਦੀ ਮੌਤ

Wednesday, Feb 08, 2023 - 11:56 AM (IST)

ਭਿਆਨਕ ਹਾਦਸਾ; ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, ਪਤੀ-ਪਤਨੀ ਸਮੇਤ 4 ਦੀ ਮੌਤ

ਸਿਵਨੀ- ਮੱਧ ਪ੍ਰਦੇਸ਼ 'ਚ ਸਿਵਨੀ ਜ਼ਿਲ੍ਹਾ ਹੈੱਡਕੁਆਰਟਰ ਤੋਂ 65 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ-44 'ਤੇ ਲਖਨਾਦੌਨ ਬਾਈਪਾਸ ਰੋਡ 'ਤੇ ਇਕ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਸਬ-ਡਿਵੀਜ਼ਨਲ ਅਧਿਕਾਰੀ ਦੀਪਕ ਸ਼ਰਮਾ ਨੇ ਦੱਸਿਆ ਕਿ ਜਦੋਂ ਇਹ ਸਾਰੇ 6 ਲੋਕ ਮੰਗਲਵਾਰ ਸ਼ਾਮ ਨੂੰ ਕਾਰ ਰਾਹੀਂ ਨਾਗਪੁਰ ਤੋਂ ਮੱਧ ਪ੍ਰਦੇਸ਼ ਦੇ ਸੋਹਾਗਪੁਰ ਜਾ ਰਹੇ ਸਨ ਤਾਂ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦਾ ਲਖਨਾਦੌਨ ਦੇ ਹਸਪਤਾਲ 'ਚ ਜੇਰੇ ਇਲਾਜ ਹਨ। ਪੁਲਸ ਅਧਿਕਾਰੀ ਮੁਤਾਬਕ ਮ੍ਰਿਤਕਾਂ ਦੀ ਉਮਰ 19 ਤੋਂ 42 ਸਾਲ ਦੇ ਦਰਮਿਆਨ ਸੀ। ਅਧਿਕਾਰੀ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।


author

Tanu

Content Editor

Related News