ਇੱਕੋ ਝਟਕੇ ''ਚ ਤਬਾਹ ਹੋ ਗਿਆ ਪਰਿਵਾਰ ! ਆਟੋਰਿਕਸ਼ਾ ਤੇ ਟਰੱਕ ਦੀ ਟੱਕਰ ''ਚ ਚਾਰ ਜੀਆਂ ਦੀ ਮੌਤ
Thursday, Aug 14, 2025 - 10:20 AM (IST)

ਨੈਸ਼ਨਲ ਡੈਸਕ : ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਇੱਕ ਆਟੋਰਿਕਸ਼ਾ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ 'ਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਤੇ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਰਾਤ ਅੰਗਾਰਾ ਥਾਣਾ ਖੇਤਰ ਦੇ ਅਧੀਨ ਰਾਂਚੀ-ਪੁਰੁਲੀਆ ਰੋਡ 'ਤੇ ਚਮਘਾਟੀ ਵਿਖੇ ਵਾਪਰਿਆ।
ਅੰਗਾਰਾ ਥਾਣਾ ਇੰਚਾਰਜ ਹੀਰਾਲਾਲ ਸਾਹ ਨੇ ਦੱਸਿਆ, "ਇਸ ਘਟਨਾ ਵਿੱਚ ਦੋ ਔਰਤਾਂ ਸਮੇਤ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇੱਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ ਤੇ ਉਸਨੂੰ ਇਲਾਜ ਲਈ ਰਾਂਚੀ ਦੇ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਰਿਮਸ) 'ਚ ਦਾਖਲ ਕਰਵਾਇਆ ਗਿਆ ਹੈ।" ਪੁਲਸ ਦੇ ਅਨੁਸਾਰ ਆਟੋਰਿਕਸ਼ਾ ਰਾਂਚੀ ਜਾ ਰਿਹਾ ਸੀ ਜਦੋਂ ਇਹ ਮੂਰੀ ਵੱਲ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਿਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਟਰੱਕ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਭਿਆਨਕ ਟੱਕਰ ਹੋ ਗਈ ਅਤੇ ਟਰੱਕ ਪਲਟ ਗਿਆ। ਪੁਲਸ ਨੇ ਕਿਹਾ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8