ਜੰਮੂ ਕਸ਼ਮੀਰ : ਬਾਰਾਮੂਲਾ ’ਚ ਬੱਦਲ ਫਟਣ ਨਾਲ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

Sunday, Sep 12, 2021 - 03:34 PM (IST)

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਬੱਦਲ ਫਟਣ ਨਾਲ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ’ਚ ਤਿੰਨ ਨਾਬਾਲਗ ਸ਼ਾਮਲ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ’ਚ ਦਾਂਗੀਵਾਚਾ ਦੇ ਉੱਚਾਈ ਵਾਲੇ ਇਲਾਕੇ ’ਚ ਸ਼ਨੀਵਾਰ ਦੇਰ ਰਾਤ ਬੱਦਲ ਫਟਣ ਦੀ ਘਟਨਾ ਹੋਈ। ਇਸ ’ਚ ਮਾਰੇ ਗਏ ਲੋਕ ਘੁਮੰਤੁ ਭਾਈਚਾਰੇ ਦੇ ਤਾਲੁਕ ਰੱਖਦੇ ਸਨ।

ਇਹ ਵੀ ਪੜ੍ਹੋ : ਨੀਟ ਪ੍ਰੀਖਿਆ ਪਾਸ ਨਾ ਕਰ ਪਾਉਣ ਦੇ ਡਰ ਕਾਰਨ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਸ ਅਤੇ ਰਾਜ ਆਫ਼ਤ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਦੇ ਦਲ ਹਾਦਸੇ ਵਾਲੀ ਜਗ੍ਹਾ ਪਹੁੰਚੇ ਅਤੇ ਉਨ੍ਹਾਂ ਨੇ ਚਾਰ ਲਾਸ਼ਾਂ ਬਰਾਮਦ ਕੀਤੀਆਂ। ਮ੍ਰਿਤਕਾਂ ਦੀ ਪਛਾਣ ਮੁਹੰਮਦ ਤਾਰਿਕ ਖਾਰੀ (8), ਸ਼ਹਿਨਾਜ ਬੇਗਮ (30), ਨਾਜੀਆ ਅਖ਼ਤਰ (14) ਅਤੇ ਆਰਿਫ਼ ਹੁਸੈਨ ਖਾਰੀ (5) ਦੇ ਤੌਰ ’ਤੇ ਕੀਤੀ ਗਈ ਹੈ। ਇਹ ਸਾਰੇ ਜੰਮੂ ਦੇ ਰਾਜੌਰੀ ਦੇ ਕਲਸਿਆਨ ਨੌਸ਼ਹਿਰਾ ਦੇ ਵਾਸੀ ਸਨ। ਉਨ੍ਹਾਂ ਦੱਸਿਆ ਕਿ ਪਰਿਵਾਰ ਦਾ ਇਕ ਹੋਰ ਮੈਂਬਰ ਮੁਹੰਦ ਬਸ਼ੀਰ ਖਾਰੀ (80) ਹਾਲੇ ਲਾਪਤਾ ਹਨ, ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ ’ਚ 30 ਹਜ਼ਾਰ ਤੋਂ ਘੱਟ ਰਹੀ ਨਵੇਂ ਮਾਮਲਿਆਂ ਦੀ ਗਿਣਤੀ


DIsha

Content Editor

Related News