ਸ਼ਾਰਟ ਸਰਕਿਟ ਕਾਰਨ ਘਰ ''ਚ ਲੱਗੀ ਅੱਗ, ਚਾਰ ਨੌਜਵਾਨ ਜਿਊਂਦੇ ਸੜੇ

Saturday, Oct 26, 2024 - 12:02 PM (IST)

ਸ਼ਾਰਟ ਸਰਕਿਟ ਕਾਰਨ ਘਰ ''ਚ ਲੱਗੀ ਅੱਗ, ਚਾਰ ਨੌਜਵਾਨ ਜਿਊਂਦੇ ਸੜੇ

ਗੁਰੂਗ੍ਰਾਮ (ਏਜੰਸੀ)- ਇਕ ਘਰ 'ਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਜਿਊਂਦੇ ਸੜਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਹਰਿਆਣਾ ਦੇ ਗੁਰੂਗ੍ਰਾਮ 'ਚ ਸਰਸਵਤੀ ਐਨਕਲੇਵ 'ਚ ਵਾਪਰਿਆ। ਪੁਲਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਕਰੀਬ 12.15 ਵਜੇ ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਵੀ ਘਟਨਾ ਵਾਲੀ ਜਗ੍ਹਾ ਬੁਲਾਇਆ ਗਿਆ। 

ਪੁਲਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਬਿਹਾਰ ਦੇ ਹਨ। ਪੁਲਸ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਕਮਰੇ 'ਚ ਸੌਂ ਰਹੇ 17 ਤੋਂ 28 ਸਾਲ ਦੇ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਨੂਰ ਆਲਮ, ਮੁਸਤਾਕ, ਅਮਨ ਅਤੇ ਸਾਹਿਲ ਵਜੋਂ ਹੋਈ ਹੈ। ਇਹ ਸਾਰੇ ਬਿਹਾਰ ਦੇ ਰਹਿਣ ਵਾਲੇ ਨੌਜਵਾਨ ਮਕਾਨ 'ਚ ਕਿਰਾਏ 'ਤੇ ਰਹਿੰਦੇ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News