ਲਸ਼ਕਰ-ਏ-ਤੋਇਬਾ ਦੇ ਚਾਰ ਅੱਤਵਾਦੀ ਗ੍ਰਿਫਤਾਰ, ਭਾਰੀ ਮਾਤਰਾ 'ਚ ਹਥਿਆਰ ਬਰਾਮਦ

05/20/2020 10:01:07 PM

ਜੰਮੂ - ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੇ ਚਾਰ ਸਹਿਯੋਗੀਆਂ ਨੂੰ ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲੇ 'ਚ ਬੁੱਦਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਕੀਤਾ ਗਿਆ। ਪੁਲਸ ਦੇ ਇਕ ਬੁਲਾਰਾ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਮੁਜ਼ੱਫਰਪੁਰ ਅਹਿਮਦ ਡਾਰ, ਮੁਦਸੀਰ ਅਹਿਮਦ ਲੋਨ, ਯੂਨਿਸ ਵਾਜਵਾ ਨੂੰ ਗ੍ਰਿਫਤਾਰ ਕੀਤਾ। ਇਹ ਸਾਰੇ ਬੁਡਰਾਨ ਦੇ ਰਹਿਣ ਵਾਲੇ ਹਨ। ਉਥੇ ਹੀ ਪੋਸ਼ਕਰ ਖਾਗ ਦੇ ਰਹਿਣ ਵਾਲੇ ਨਜ਼ੀਰ ਅਹਿਮਦ ਸ਼ੇਖ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਕੋਲੋ ਇਤਰਾਜ਼ਯੋਗ ਸਮੱਗਰੀ, ਪਿਸਤੌਲ, ਇਕ ਗ੍ਰਨੇਡ ਅਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ। ਬੁਲਾਰਾ ਨੇ ਦੱਸਿਆ ਕਿ ਪੁਲਸ ਰਿਕਾਰਡ ਮੁਤਾਬਕ ਇਸ ਇਲਾਕੇ 'ਚ ਸਰਗਰਮ ਲਸ਼ਕਰ ਦੇ ਅੱਤਵਾਦੀਆਂ ਨੂੰ ਇਹ ਲੋਕ ਸ਼ਰਣ ਅਤੇ ਹੋਰ ਸਹਾਇਤਾ ਪਹੁੰਚਾਉਂਦੇ ਸਨ। ਇਸ ਸਬੰਧ 'ਚ  ਮਾਮਲਾ ਦਰਜ ਕਰ ਜਾਂਚ ਜਾਰੀ ਹੈ।

ਬੀ.ਐਸ.ਐਫ. 'ਤੇ ਅੱਤਵਾਦੀ ਹਮਲਾ
ਜੰਮੂ ਕਸ਼ਮੀਰ ਦੇ ਗਾਂਦਰਬਲ ਜ਼ਿਲੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਦੇ ਹਮਲੇ 'ਚ ਸਰਹੱਦੀ ਸੁਰੱਖਿਆ ਬਲ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਅੱਤਵਾਦੀਆਂ ਨੇ ਸ਼੍ਰੀਨਗਰ ਤੋਂ 17 ਕਿਲੋਮੀਟਰ ਦੂਰ  ਪੰਡਾਚ ਖੇਤਰ 'ਚ ਸਰਹੱਦੀ ਸੁਰੱਖਿ ਬਲ ਦੇ ਜਵਾਨਾਂ 'ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਮਲੇ 'ਚ ਸਰਹੱਦੀ ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਥੇ ਸੌਰਾ ਸਥਿਤ ਐਸ.ਕੇ.ਆਈ.ਐਮ.ਐਸ. ਹਸਪਤਾਲ ਲਿਜਾਇਆ ਗਿਆ।

ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 'ਚੋਂ ਇਕ ਜਵਾਨ ਨੂੰ ਹਸਪਤਾਲ ਦੇ ਡਾਕਟਰਾਂ ਨੇ ਮ੍ਰਿਤਕ ਐਲ਼ਾਨ ਕਰ ਦਿੱਤਾ ਜਦਿਕ ਦੂਜੇ ਨੇ ਬਾਅਦ 'ਚ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ।


Inder Prajapati

Content Editor

Related News