ਦਰੱਖ਼ਤ ਨਾਲ ਟਕਰਾਈ ਸਕਾਰਪੀਓ, ਪਰਿਵਾਰ ਦੇ 4 ਜੀਆਂ ਦੀ ਮੌਤ

Saturday, Nov 23, 2024 - 11:04 AM (IST)

ਦਰੱਖ਼ਤ ਨਾਲ ਟਕਰਾਈ ਸਕਾਰਪੀਓ, ਪਰਿਵਾਰ ਦੇ 4 ਜੀਆਂ ਦੀ ਮੌਤ

ਬਿਜਨੌਰ- ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਤੇਜ਼ ਰਫ਼ਤਾਰ ਨੇ 4 ਲੋਕਾਂ ਦੀ ਜਾਨ ਲੈ ਲਈ। ਇਕ ਹੀ ਪਰਿਵਾਰ ਦੀਆਂ ਦੋ ਔਰਤਾਂ ਅਤੇ ਦੋ ਬੱਚਿਆਂ ਦੀ ਇਸ ਭਿਆਨਕ ਹਾਦਸੇ ਵਿਚ ਮੌਤ ਹੋ ਗਈ। ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। 

ਬਿਜਨੌਰ ਦੇ ਨਹਟੌਰ ਥਾਣਾ ਖੇਤਰ ਵਿਚ ਇਹ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਸਕਾਰਪੀਓ ਬੇਕਾਬੂ ਹੋ ਗਈ। ਇਸ ਤੋਂ ਬਾਅਦ ਉਹ ਸੜਕ ਕਿਨਾਰੇ ਦਰੱਖ਼ਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮੌਕੇ 'ਤੇ ਹੀ 4 ਲੋਕਾਂ ਦੀ ਜਾਨ ਚੱਲੀ ਗਈ। ਬਿਜਨੌਰ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਹਫੜਾ-ਦਫੜੀ ਵਿਚ ਹਸਪਤਾਲ ਪਹੁੰਚਾਇਆ ਗਿਆ। ਉੱਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ। 

ASP ਨੇ ਦੱਸਿਆ ਕਿ ਕਾਰ ਸਵਾਰ ਸੁਲਤਾਨ ਦੀ ਪਤਨੀ ਗੁਲਸਫਾ (28), 8 ਦਿਨ ਦੀ ਉਸ ਦੀ ਧੀ ਅਨਾਦੀਆ, ਵੱਡੀ ਧੀ ਆਲੀਸ਼ਾ (6) ਅਤੇ ਭੈਣ ਚਾਂਦ ਬਾਨੋ (35) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਲਾ ਰਿਹਾ ਸੁਲਤਾਨ ਅਤੇ ਉਸ ਦਾ 5 ਸਾਲ ਦਾ ਪੁੱਤਰ ਸ਼ਾਦ ਅਤੇ ਭਾਣਜੀ ਅਦੀਬਾ (14) ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


author

Tanu

Content Editor

Related News