ਭਿਆਨਕ ਸੜਕ ਹਾਦਸੇ ਦੌਰਾਨ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

06/17/2019 9:15:46 PM

ਬੀਕਾਨੇਰ: ਰਾਜਸਥਾਨ ਦੇ ਬੀਕਾਨੇਰ ਜ਼ਿਲੇ 'ਚ ਸੋਮਵਾਰ ਨੂੰ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਲੂਨਕਰਣਸਰ ਥਾਣੇ ਦੇ ਐਸ. ਐਚ. ਓ. ਬੂਟਾ ਸਿੰਘ ਨੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਕਾਨੇਰ-ਸ਼੍ਰੀਗੰਗਾਨਗਰ ਰਾਸ਼ਟਰੀ ਰਾਜਮਾਰਗ 'ਤੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦ ਸੂਰਤਗੜ੍ਹ ਵਲੋਂ ਜਾ ਰਹੀ ਇਕ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜਾ ਟਕਰਾਈ। ਇਸ ਕਾਰਨ ਆਹਮਣੇ-ਸਾਹਮਣੇ ਦੀ ਟੱਕਰ ਦੌਰਾਨ ਕਾਰ ਸਵਾਰ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾਂ 'ਚ ਸਤੀਸ਼ ਕੁਮਾਰ, ਉਸ ਦਾ ਭਰਾ ਵਿਕਾਸ ਕੁਮਾਰ, ਸਤੀਸ਼ ਦਾ ਪੁੱਤਰ ਧਰੁਵ ਤੇ ਵਿਕਾਸ ਦਾ ਪੁੱਤਰ ਦੇਵ ਸ਼ਾਮਲ ਹਨ। ਇਹ ਸਾਰੇ ਦਿੱਲੀ ਦੇ ਕਰੋਲ ਬਾਗ ਦੇ ਰਹਿਣ ਵਾਲੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


Related News