ਵੈਸ਼ਾਲੀ ''ਚ ਟਰੱਕ ਤੇ ਆਟੋ ਰਿਕਸ਼ਾ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਤ

Monday, Jul 29, 2024 - 05:53 PM (IST)

ਵੈਸ਼ਾਲੀ ''ਚ ਟਰੱਕ ਤੇ ਆਟੋ ਰਿਕਸ਼ਾ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਤ

ਹਾਜੀਪੁਰ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਵੈਸ਼ਾਲੀ ਥਾਣਾ ਖੇਤਰ 'ਚ ਸੋਮਵਾਰ ਨੂੰ ਇਕ ਟਰੱਕ ਅਤੇ ਇਕ ਆਟੋ ਰਿਕਸ਼ਾ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਆਟੋ ਰਿਕਸ਼ਾ 'ਤੇ ਸਵਾਰ ਲੋਕ ਬੁੱਡੀਮਾਈ ਸਥਾਨ ਤੋਂ ਪੂਜਾ ਕਰਕੇ ਮੁਜ਼ੱਫਰਪੁਰ ਪਰਤ ਰਹੇ ਸਨ। ਇਸ ਦੌਰਾਨ ਪਿੰਡ ਚੱਕੋਸਣ ਨੇੜੇ ਇੱਕ ਟਰੱਕ ਦੀ ਆਟੋ ਰਿਕਸ਼ਾ ਨਾਲ ਟੱਕਰ ਹੋ ਗਈ। ਇਸ ਘਟਨਾ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਜਤਿੰਦਰ ਕੁਮਾਰ ਅਤੇ ਉਸ ਦੀ ਪਤਨੀ ਮਾਲਤੀ ਦੇਵੀ ਵਜੋਂ ਹੋਈ ਹੈ, ਜਦਕਿ ਬਾਕੀ ਦੋ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀਆਂ ਨੂੰ ਪਟਨਾ ਮੈਡੀਕਲ ਕਾਲਜ ਹਸਪਤਾਲ (ਪੀਐੱਮਸੀਐੱਚ) ਭੇਜ ਦਿੱਤਾ ਗਿਆ ਹੈ, ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।


author

Baljit Singh

Content Editor

Related News