ਜੰਮੂ-ਕਸ਼ਮੀਰ ''ਚ ਵਾਪਰਿਆ ਸੜਕ ਹਾਦਸਾ, ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Sunday, Feb 04, 2024 - 01:57 PM (IST)

ਜੰਮੂ-ਕਸ਼ਮੀਰ ''ਚ ਵਾਪਰਿਆ ਸੜਕ ਹਾਦਸਾ, ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇਕ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਪੁਲਸ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਕ ਪਰਿਵਾਰ ਦੇ 5 ਜੀਅ ਸ਼ਨੀਵਾਰ ਦੇਰ ਰਾਤ ਕਾਰ ਤੋਂ ਯਾਤਰਾ ਕਰ ਰਹੇ ਸਨ। ਇਸ ਦੌਰਾਨ ਸਲੋਰਾ ਵਿਚ ਕਾਰ ਇਕ ਟਰੱਕ ਨਾਲ ਟਕਰਾ ਗਈ। 

ਪੁਲਸ ਨੇ ਦੱਸਿਆ ਕਿ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਜਦਕਿ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੈ, ਜਿਸ ਨੂੰ ਜੰਮੂ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਮਗਰੋਂ ਉਸ ਦੀ ਹਾਲਤ ਸਥਿਰ ਹੈ। ਪੁਲਸ ਨੇ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਨੂੰਨੀ ਕਾਰਵਾਈ ਮਗਰੋਂ ਅੰਤਿਮ ਸੰਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Tanu

Content Editor

Related News