ਹਰਿਆਣਾ 'ਚ ਸਕੀਆਂ ਭੈਣਾਂ ਨਾਲ ਮਾਂ ਦੇ ਸਾਹਮਣੇ ਕੀਤਾ ਜਬਰ ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ

Wednesday, Aug 11, 2021 - 11:19 AM (IST)

ਹਰਿਆਣਾ 'ਚ ਸਕੀਆਂ ਭੈਣਾਂ ਨਾਲ ਮਾਂ ਦੇ ਸਾਹਮਣੇ ਕੀਤਾ ਜਬਰ ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ

ਸੋਨੀਪਤ (ਵਾਰਤਾ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ 4 ਵਿਅਕਤੀਆਂ ਵਲੋਂ 2 ਭੈਣਾਂ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਦੋਸ਼ੀਆਂ ਨੇ ਜਬਰ ਜ਼ਿਨਾਹ ਕਰਨ ਤੋਂ ਬਾਅਦ ਕੁੜੀਆਂ ਨੂੰ ਜ਼ਹਿਰ ਪਿਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਇਹ ਸਾਰੀ ਵਾਰਦਾਤ ਕੁੜੀਆਂ ਦੀ ਮਾਂ ਦੇ ਸਾਹਮਣੇ ਹੋਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁੰਡਲੀ ਥਾਣੇ ਦੇ ਇੰਚਾਰਜ ਰਵੀ ਕੁਮਾਰ ਨੇ ਦੱਸਿਆ ਕਿ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ 'ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਚਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਦੋਸ਼ੀ ਪ੍ਰਵਾਸੀ ਮਜ਼ਦੂਰ ਹਨ, ਜੋ ਇਨ੍ਹਾਂ ਕੁੜੀਆਂ ਦੇ ਘਰ ਨੇੜੇ ਹੀ ਕਿਰਾਏ ਦੇ ਮਕਾਨ 'ਚ ਰਹਿੰਦੇ ਹਨ। ਦੋਸ਼ੀਆਂ ਦੀ ਉਮਰ 22 ਤੋਂ 25 ਸਾਲ ਦਰਮਿਆਨ ਹੈ। ਕੁਮਾਰ ਅਨੁਸਾਰ ਦੋਵੇਂ ਕੁੜੀਆਂ 14 ਅਤੇ 16 ਸਾਲ ਦੀਆਂ ਸਨ ਅਤੇ ਉਹ ਆਪਣੀ ਮਾਂ ਨਾਲ ਰਹਿੰਦੀਆਂ ਸਨ। ਉਨ੍ਹਾਂ ਦੀ ਮਾਂ ਮਜ਼ਦੂਰੀ ਕਰਦੀ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ 5 ਅਤੇ 6 ਅਗਸਤ ਦੀ ਦਰਮਿਆਨੀ ਰਾਤ ਦੋਸ਼ੀ ਜ਼ਬਰਨ ਇਨ੍ਹਾਂ ਕੁੜੀਆਂ ਦੇ ਘਰ 'ਚ ਵੜ ਗਏ ਅਤੇ ਉਨ੍ਹਾਂ ਦੀ ਮਾਂ ਨੂੰ ਧਮਕੀ ਦਿੱਤੀ। ਕੁਮਾਰ ਅਨੁਸਾਰ ਚਾਰਾਂ ਨੇ ਦੋਹਾਂ ਭੈਣਾਂ ਨਾਲ ਜਬਰ ਜ਼ਿਨਾਹ ਕੀਤਾ ਅਤੇ ਬਾਅਦ 'ਚ ਜ਼ਬਰਨ ਕੀਟਨਾਸ਼ਕ ਪਿਲਾਇਆ। 

ਇਹ ਵੀ ਪੜ੍ਹੋ : ਹੈਰਾਨੀਜਨਕ : ਪੜ੍ਹਾਈ ਕਰਨ ਲਈ ਕਿਹਾ ਤਾਂ 15 ਸਾਲਾ ਧੀ ਨੇ ਮਾਂ ਨੂੰ ਦਿੱਤੀ ਰੂਹ ਕੰਬਾਊ ਮੌਤ

ਥਾਣਾ ਇੰਚਾਰਜ ਅਨੁਸਾਰ ਜਦੋਂ ਕੁੜੀਆਂ ਦੀ ਹਾਲਤ ਵਿਗੜਨ ਲੱਗੀ, ਉਦੋਂ ਦੋਸ਼ੀਆਂਨੇ ਉਨ੍ਹਾਂ ਦੀ ਮਾਂ ਨੂੰ ਪੁਲਸ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਦੀਆਂ ਧੀਆਂ ਨੂੰ ਸੱਪ ਨੇ ਡੱਸ ਲਿਆ ਹੈ। ਕੁਮਾਰ ਨੇ ਦੱਸਿਆ ਕਿ ਦੋਹਾਂ ਕੁੜੀਆਂ ਨੂੰ ਦਿੱਲੀ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਅਤੇ ਦੂਜੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਥਾਣਾ ਇੰਚਾਰਜ ਨੇ ਕਿਹਾ,''ਡਰ ਕਾਰਨ ਕੁੜੀਆਂ ਦੀ ਮਾਂ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਨੂੰ ਸੱਪ ਨੇ ਡੱਸ ਲਿਆ ਹੈ।'' ਉਨ੍ਹਾਂ ਕਿਹਾ,''ਪਰ ਸਾਨੂੰ ਸ਼ੱਕ ਸੀ ਅਤੇ ਅਸੀਂ ਜਨਾਨੀ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਤਾਂ ਉਸ ਨੇ ਸੱਚਾਈ ਦੱਸ ਦਿੱਤੀ।'' ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ 'ਚ ਯੌਨ ਹਮਲੇ ਅਤੇ ਜ਼ਹਿਰ ਦੇਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਅਨੁਸਾਰ ਉਦੋਂ ਪੁਲਸ ਤੁਰੰਤ ਹਰਕਤ 'ਚ ਆਈ ਅਤੇ ਮੰਗਲਵਾਰ ਨੂੰ ਚਾਰੇ ਦੋਸ਼ੀ ਫੜ ਲਏ ਗਏ ਹਨ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ਦੀ ਤਾਕਤ, ਵਾਇਰਲ ਸੰਦੇਸ਼ ਨੇ ਅਨਾਥ ਭਰਾ-ਭੈਣ ਨੂੰ ਦਿੱਤਾ ਨਵਾਂ ਜੀਵਨ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News