ਅਮਰਨਾਥ ਯਾਤਰਾ ਦੌਰਾਨ 4 ਸ਼ਰਧਾਲੂਆਂ ਦੀ ਮੌਤ

Wednesday, Jul 24, 2019 - 02:46 PM (IST)

ਅਮਰਨਾਥ ਯਾਤਰਾ ਦੌਰਾਨ 4 ਸ਼ਰਧਾਲੂਆਂ ਦੀ ਮੌਤ

ਸ਼੍ਰੀਨਗਰ—ਦੱਖਣੀ ਕਸ਼ਮੀਰ ਸਥਿਤ ਅਮਰਨਾਥ ਗੁਫਾ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ 'ਚੋਂ ਪਿਛਲੇ 24 ਘੰਟਿਆਂ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਹੈ ਕਿ ਮੰਗਲਵਾਰ ਸ਼ਾਮ ਨੂੰ 3 ਲੋਕਾਂ ਦੀ ਮੌਤ ਹੋਈ ਅਤੇ ਅੱਜ ਭਾਵ ਬੁੱਧਵਾਰ ਨੂੰ ਸਵੇਰਸਾਰ 1 ਵਿਅਕਤੀ ਦੀ ਮੌਤ ਹੋ ਗਈ। 1 ਜੁਲਾਈ ਤੋਂ ਸ਼ੁਰੂ ਹੋਈ ਪਵਿੱਤਰ ਆਮਰਨਾਥ ਗੁਫਾ ਦੀ ਯਾਤਰਾ 'ਚ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ 'ਚ 26 ਸ਼ਰਧਾਲੂ, 2 ਸੇਵਾਦਾਰ ਅਤੇ 2 ਸੁਰੱਖਿਆ ਕਰਮਚਾਰੀ ਸ਼ਾਮਲ ਹਨ।

PunjabKesari

ਜ਼ਿਕਰਯੋਗ ਹੈ ਕਿ 1  ਜੁਲਾਈ ਨੂੰ ਸ਼ੁਰੂ ਹੋਈ ਪਵਿੱਤਰ ਅਮਰਨਾਥ ਯਾਤਰਾ ਦੌਰਾਨ ਬਾਬਾ ਬਰਫਾਨੀ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦਾ ਉਤਸ਼ਾਹ ਵੱਧਦਾ ਜਾ ਰਿਹਾ ਹੈ। ਹੁਣ ਤੱਕ ਲਗਭਗ 3 ਲੱਖ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ। 46 ਦਿਨਾਂ ਦੀ ਇਹ ਯਾਤਰਾ 15 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।


author

Iqbalkaur

Content Editor

Related News