ਸੋਪੋਰ ਅੱਤਵਾਦੀ ਹਮਲੇ ''ਚ ਚਾਰ ਪੁਲਸ ਮੁਲਾਜ਼ਮ ਮੁਅੱਤਲ, ਡਿਊਟੀ ਦੌਰਾਨ ਲਾਪਰਵਾਹੀ ਦਾ ਦੋਸ਼

Tuesday, Mar 30, 2021 - 03:34 AM (IST)

ਸੋਪੋਰ ਅੱਤਵਾਦੀ ਹਮਲੇ ''ਚ ਚਾਰ ਪੁਲਸ ਮੁਲਾਜ਼ਮ ਮੁਅੱਤਲ, ਡਿਊਟੀ ਦੌਰਾਨ ਲਾਪਰਵਾਹੀ ਦਾ ਦੋਸ਼

ਨਵੀਂ ਦਿੱਲੀ - ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿੱਚ ਸੋਮਵਾਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ ਜੰਮੂ-ਕਸ਼ਮੀਰ ਪੁਲਸ ਦੇ ਇੱਕ ਵਿਸ਼ੇਸ਼ ਪੁਲਸ ਅਧਿਕਾਰੀ (PSO) ਅਤੇ ਇੱਕ ਨਿਗਮ ਸੰਮਤੀ ਦੀ ਮੌਤ ਹੋ ਗਈ। ਮੌਜੂਦਾ ਜਾਣਕਾਰੀ ਮੁਤਾਬਕ, ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਿਗਮ ਸੰਮਤੀ ਦੀ ਪਛਾਣ ਰਿਆਜ਼ ਅਹਿਮਦ ਦੇ ਰੂਪ ਵਿੱਚ ਹੋਈ ਹੈ। ਇਸ ਹਮਲੇ ਵਿੱਚ ਇੱਕ ਨਾਗਰਿਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਹੈ। ਉਥੇ ਹੀ, ਇਸ ਮਾਮਲੇ ਵਿੱਚ ਚਾਰ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਪੁਲਸ ਮੁਲਾਜ਼ਮਾਂ 'ਤੇ ਡਿਊਟੀ ਦੌਰਾਨ ਲਾਪਰਵਾਹੀ ਬਰਤਣ ਦਾ ਦੋਸ਼ ਹੈ।

ਸੋਪੋਰ ਵਿੱਚ ਅੱਤਵਾਦੀਆਂ ਨੇ ਬੀ.ਡੀ.ਸੀ. ਚੇਅਰਪਰਸਨ ਫਰੀਦਾ ਖਾਨ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਪੀ.ਐੱਸ.ਓ. ਸਮੇਤ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਫਰੀਦਾ ਖਾਨ ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇੱਕ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਹਮਲੇ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ, ਜਿਸਦੇ ਬਾਅਦ ਉੱਥੇ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਹਮਲੇ ਦੀ ਜ਼ਿੰਮੇਦਾਰੀ ਅੱਤਵਾਦੀ ਸੰਗਠਨ ਦ ਰੇਸਿਸਟੈਂਸ ਫੋਰਸ ਨੇ ਲਈ ਹੈ। ਜੰਮੂ-ਕਸ਼ਮੀਰ ਪੁਲਸ ਦੀ ਮੰਨੀਏ ਤਾਂ ਇਸ ਹਮਲੇ ਵਿੱਚ ਲਸ਼ਕਰ-ਏ-ਤਇਬਾ ਦਾ ਵੀ ਹੱਥ ਹੈ। ਪੁਲਸ ਨੂੰ ਖੁਫੀਆ ਜਾਣਕਾਰੀ ਮੁਤਾਬਕ ਇਲਾਕੇ ਵਿੱਚ ਹੋਰ ਵੀ ਕਈ ਅੱਤਵਾਦੀਆਂ ਦੇ ਲੁਕੇ ਹੋਣ ਸੂਚਨਾ ਹੈ। ਪੁਲਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ।

ਚਾਰ ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ
ਵਧੀਕ ਪੁਲਸ ਦਲ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਖੇਤਰ ਨੂੰ ਬੰਦ ਕਰ ਦਿੱਤਾ ਗਿਆ ਹੈ। ਹਮਲਾਵਰਾਂ ਨੂੰ ਫੜਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਥੇ ਹੀ, ਜੰਮੂ-ਕਸ਼ਮੀਰ ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਸਮੇਂ ਸੋਪੋਰ ਵਿੱਚ ਇਹ ਹਮਲਾ ਹੋਇਆ, ਉਸ ਸਮੇਂ ਚਾਰਾਂ ਪੁਲਸ ਮੁਲਾਜ਼ਮ ਉੱਥੇ ਮੌਜੂਦ ਸਨ ਪਰ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹੀ ਵਜ੍ਹਾ ਹੈ ਕਿ ਡਿਊਟੀ ਦੌਰਾਨ ਲਾਪਰਵਾਹੀ ਬਰਤਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News