ਛੱਤੀਸਗੜ੍ਹ ਦੀ ਜੇਲ੍ਹ ਤੋਂ ਚਾਰ ਕੈਦੀ ਫ਼ਰਾਰ, ਮੱਚ ਗਈ ਹਫ਼ੜਾ-ਦਫ਼ੜੀ

Sunday, Aug 03, 2025 - 06:09 PM (IST)

ਛੱਤੀਸਗੜ੍ਹ ਦੀ ਜੇਲ੍ਹ ਤੋਂ ਚਾਰ ਕੈਦੀ ਫ਼ਰਾਰ, ਮੱਚ ਗਈ ਹਫ਼ੜਾ-ਦਫ਼ੜੀ

ਕੋਰਬਾ : ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿਚੋਂ ਚਾਰ ਕੈਦੀਆਂ ਦੇ ਕੰਧ ਟੱਪ ਕੇ ਫ਼ਰਾਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫ਼ਰਾਰ ਹੋਏ ਕੈਦੀਆਂ ਦੀ ਪਛਾਣ ਰਾਜਾ ਕੰਵਰ (22), ਦਸ਼ਰਥ ਸਿਦਾਰ (19), ਸਰਨਾ ਸਿੱਕੂ (26), ਵਾਸੀ ਕੋਰਬਾ ਜ਼ਿਲ੍ਹੇ ਅਤੇ ਚੰਦਰਸ਼ੇਖਰ ਰਾਠੀਆ (20), ਵਾਸੀ ਰਾਏਗੜ੍ਹ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਕੈਦੀ ਦੁਪਹਿਰ 3 ਤੋਂ 4 ਵਜੇ ਦੇ ਵਿਚਕਾਰ ਜੇਲ੍ਹ ਦੇ ਅੰਦਰ ਸਥਿਤ ਗਊਸ਼ਾਲਾ ਦੀ ਕੰਧ ਟੱਪ ਕੇ ਜੇਲ੍ਹ ਵਿੱਚੋਂ ਫ਼ਰਾਰ ਹੋ ਗਏ।

ਪੜ੍ਹੋ ਇਹ ਵੀ - ਬੇਕਾਬੂ ਬੋਲੈਰੋ ਦਾ ਕਹਿਰ! ਕਈ ਲੋਕਾਂ ਨੂੰ ਮਾਰੀ ਟੱਕਰ, ਦੂਰ ਤੱਕ ਘਸੀਟਦੀ ਲੈ ਗਈ ਗਾਂ, ਦੇਖੋ ਰੂਹ ਕੰਬਾਊ ਵੀਡੀਓ

ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਜੇਲ੍ਹ ਅਧਿਕਾਰੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਸਿਵਲ ਲਾਈਨਜ਼ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ ਅਤੇ ਫ਼ਰਾਰ ਕੈਦੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੁਲਸ ਨੇ ਬਲਾਤਕਾਰ ਦੇ ਦੋਸ਼ਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਭੱਜੇ ਕੈਦੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਅਤੇ ਉਨ੍ਹਾਂ ਦੇ ਸੰਭਾਵਿਤ ਲੁਕਣ ਦੇ ਸਥਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਕੋਰਬਾ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਸਿਧਾਰਥ ਤਿਵਾੜੀ ਨੇ ਕਿਹਾ ਕਿ ਜੇਲ੍ਹ ਵਿਭਾਗ ਤੋਂ ਚਾਰ ਕੈਦੀਆਂ ਦੇ ਭੱਜਣ ਦੀ ਜਾਣਕਾਰੀ ਮਿਲੀ ਹੈ ਅਤੇ ਸਾਰੇ ਥਾਣਿਆਂ ਅਤੇ ਚੌਕੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ - ਔਰਤਾਂ ਲਈ ਖ਼ੁਸ਼ਖ਼ਬਰੀ : ਹਰ ਮਹੀਨੇ ਮਿਲਣਗੇ 7000 ਰੁਪਏ, ਜਲਦੀ ਕਰੋ ਅਪਲਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News