ਦੇਸ਼ ਖ਼ਾਤਿਰ ਜਾਨ ਵਾਰ ਗਏ ਫ਼ੌਜ ਦੇ ਜਵਾਨ, ਅੱਤਵਾਦੀਆਂ ਨਾਲ ਮੁਕਾਬਲੇ 'ਚ ਅਧਿਕਾਰੀ ਸਣੇ 4 ਜਵਾਨ ਸ਼ਹੀਦ

Tuesday, Jul 16, 2024 - 09:36 AM (IST)

ਦੇਸ਼ ਖ਼ਾਤਿਰ ਜਾਨ ਵਾਰ ਗਏ ਫ਼ੌਜ ਦੇ ਜਵਾਨ, ਅੱਤਵਾਦੀਆਂ ਨਾਲ ਮੁਕਾਬਲੇ 'ਚ ਅਧਿਕਾਰੀ ਸਣੇ 4 ਜਵਾਨ ਸ਼ਹੀਦ

ਜੰਮੂ (ਭਾਸ਼ਾ): ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਨਾਲ ਮੁਕਾਬਲੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਇਕ ਅਧਿਕਾਰੀ ਸਣੇ ਫ਼ੌਜ ਦੇ 4 ਜਵਾਨ ਮੰਗਲਵਾਰ ਤੜਕਸਾਰ ਸ਼ਹੀਦ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - 3 ਬੱਚਿਆਂ ਦੀ ਮਾਂ 'ਤੇ ਆਇਆ ਸਿਰਫ਼ਿਰੇ ਦਾ ਦਿਲ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਸ ਤੇ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਦੇ ਜਵਾਨਾਂ ਨੇ ਸੋਮਵਾਰ ਦੇਰ ਸ਼ਾਮ ਦੇਸਾ ਵਨ ਖੇਤਰ ਦੇ ਧਾਰੀ ਗੋਟੇ ਉਰਬਾਗੀ ਵਿਚ ਸਾਂਝੇ ਤੌਰ 'ਤੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਮਗਰੋਂ ਅੱਤਵਾਦੀਆਂ ਨਾਲ ਮੁੱਠਭੇੜ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਕੁਝ ਦੇਰ ਦੀ ਗੋਲ਼ੀਬਾਰੀ ਮਗਰੋਂ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਇਕ ਅਧਿਕਾਰੀ ਦੀ ਅਗਵਾਈ ਵਿਚ ਬਹਾਦਰ ਜਵਾਨਾਂ ਨੇ ਸੰਘਣੇ ਜੰਗਲਾਂ ਵਿਚ ਉਨ੍ਹਾਂ ਦਾ ਪਿੱਛਾ ਕੀਤਾ, ਜਿਸ ਮਗਰੋਂ ਰਾਤ ਨੂੰ ਤਕਰੀਬਨ 9 ਵਜੇ ਜੰਗਲ ਵਿਚ ਮੁੜ ਤੋਂ ਗੋਲ਼ੀਬਾਰੀ ਹੋਈ। 

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਮਾਸੂਮ ਬੱਚੀਆਂ ਨਾਲ ਕੀਤਾ ਸ਼ਰਮਨਾਕ ਕਾਰਾ! ਹੈਰਾਨ ਕਰੇਗਾ ਪੂਰਾ ਮਾਮਲਾ

ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ 5 ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਮੰਗਲਵਾਰ ਤੜਕਸਾਰ ਅਧਿਕਾਰੀ ਸਮੇਤ 4 ਜਵਾਨਾਂ ਨੇ ਦਮ ਤੋੜ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News