ਦਿੱਲੀ ਦੇ ਸ਼ਾਸਤਰੀ ਨਗਰ ਇਲਾਕੇ ’ਚ 4 ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ

12/05/2022 6:01:59 PM

ਨਵੀਂ ਦਿੱਲੀ- ਉੱਤਰੀ ਦਿੱਲੀ ਦੇ ਸ਼ਾਸਤਰੀ ਨਗਰ ਇਲਾਕੇ ’ਚ ਸੋਮਵਾਰ ਯਾਨੀ ਕਿ ਅੱਜ ਇਕ ਇਮਾਰਤ ਢਹਿ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਗਨੀਮਤ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਦਾ ਨੁਕਸਾਨ ਨਹੀਂ ਹੋਇਆ ਹੈ। ਇਮਾਰਤ ਨੂੰ ਪਹਿਲਾਂ ਹੀ ਖ਼ਤਰਨਾਕ ਐਲਾਨ ਕਰ ਦਿੱਤਾ ਗਿਆ ਸੀ। ਅਜਿਹੇ ’ਚ ਇਸ ਨੂੰ ਖਾਲੀ ਕਰਵਾ ਲਿਆ ਗਿਆ ਸੀ। 

ਓਧਰ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਮਾਰਤ ਖਾਲੀ ਸੀ, ਇਸ ਲਈ ਹਾਦਸੇ ’ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਸੂਚਨਾ ਮਿਲਦੇ ਹੀ ਦਿੱਲੀ ਪੁਲਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। 

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਵੇਰੇ ਹਾਦਸੇ ਦੀ ਸੂਚਨਾ ਮਿਲੀ। ਪੁਲਸ ਡਿਪਟੀ ਕਮਿਸ਼ਨਰ ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਦਰਾਰ ਆਉਣ ਮਗਰੋਂ ਮਈ ਮਹੀਨੇ ਵਿਚ ਮਕਾਨ ਮਾਲਕ ਬਲਰਾਜ ਅਰੋੜਾ ਨੇ ਇਸ ਮਕਾਨ ਨੂੰ ਖਾਲੀ ਕਰਵਾ ਲਿਆ ਸੀ। ਇਹ ਮਾਮਲਾ ਨਿਗਮ ਏਜੰਸੀ ਦੇ ਧਿਆਨ ’ਚ ਲਿਆਂਦਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਸ ਥਾਂ ਦਾ ਦਿੱਲੀ ਨਗਰ ਨਿਗਮ ਦੇ ਦਲ ਨੇ ਨਿਰੀਖਣ ਕੀਤਾ ਸੀ।

Tanu

This news is Content Editor Tanu