ਸੜਕ ਪਾਰ ਕਰ ਰਹੀਆਂ ਔਰਤਾਂ ਨੂੰ ਕਾਰ ਨੇ ਕੁਚਲਿਆ, 4 ਦੀ ਮੌਤ

Wednesday, May 22, 2024 - 01:44 PM (IST)

ਸੜਕ ਪਾਰ ਕਰ ਰਹੀਆਂ ਔਰਤਾਂ ਨੂੰ ਕਾਰ ਨੇ ਕੁਚਲਿਆ, 4 ਦੀ ਮੌਤ

ਕਾਨਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਦੇ ਮਹਾਰਾਜਪੁਰ ਥਾਣੇ ਕੋਲ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਡਿਪਟੀ ਕਮਿਸ਼ਨਰ ਸ਼ਰਵਨ ਕੁਮਾਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਮਹਾਰਾਜਪੁਰ ਥਾਣੇ ਕੋਲ ਜੀਟੀ ਰੋਡ 'ਤੇ ਕੁਝ ਔਰਤਾਂ ਸੜਕ ਪਾਰ ਕਰ ਰਹੀਆਂ ਸਨ, ਉਦੋਂ ਉੱਥੋਂ ਲੰਘ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ।

ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਸਰਿਤਾ (40), ਪੂਨਮ ਪਾਂਡੇ (40), ਜੋਤੀ ਤਿਵਾੜੀ ਉਰਫ਼ ਰੂਪਾ (30) ਅਤੇ ਦਿਵਿਆ ਉਰਫ਼ ਚੰਚਲ (26) ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਅਪਰਣਾ ਨਾਮੀ ਕੁੜੀ ਗੰਭੀਰ ਨਾਲ ਜ਼ਖ਼ਮੀ ਹੋਈ ਹੈ। ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੇ ਬਾਅਦ ਤੋਂ ਮੌਕੇ 'ਤੇ ਫਰਾਰ ਹੋਏ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News