ਨਿਰਮਾਣ ਅਧੀਨ ਇਮਾਰਤ ਦੀ ਛੱਤ ਡਿੱਗਣ ਨਾਲ ਚਾਰ ਮਜ਼ਦੂਰਾਂ ਦੀ ਮੌਤ 6, ਜ਼ਖ਼ਮੀ

Tuesday, Jul 30, 2024 - 04:08 PM (IST)

ਜੈਪੁਰ (ਭਾਸ਼ਾ)- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਸੋਮਵਾਰ ਦੇਰ ਰਾਤ ਇਕ ਨਿਰਮਾਣ ਅਧੀਨ ਇਮਾਰਤ ਦੀ ਛੱਤ ਡਿੱਗਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਰਾਜਸਮੰਦ ਦੇ ਜ਼ਿਲ੍ਹਾ ਅਧਿਕਾਰੀ ਡਾ. ਭੰਵਰ ਲਾਲ ਨੇ ਦੱਸਿਆ,''ਖਮਨੋਰ ਇਲਾਕੇ 'ਚ ਮੇਘਵਾਲ ਭਾਈਚਾਰੇ ਦੇ ਇਕ ਕਮਿਊਨਿਟੀ ਹਾਲ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਸੋਮਵਾਰ ਦੇਰ ਰਾਤ 13 ਮਜ਼ਦੂਰ ਉੱਥੇ ਕੰਮ ਕਰ ਰਹੇ ਸਨ, ਇਸ ਦੌਰਾਨ ਛੱਤ ਡਿੱਗ ਗਈ।''

ਲਾਲ ਨੇ ਦੱਸਿਆ ਕਿ 10 ਮਜ਼ਦੂਰ ਛੱਤ ਦੇ ਮਲਬੇ ਹੇਠ ਦੱਬ ਗਏ, ਜਿਸ 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 2 ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।'' ਉਨ੍ਹਾਂ ਦੱਸਿਆ ਕਿ 5 ਜ਼ਖ਼ਮੀਆਂ ਨੂੰ ਰਾਜਸਮੰਦ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਇਕ ਹੋਰ ਨੂੰ ਗੰਭੀਰ ਹਾਲਤ ਕਾਰਨ ਉਦੇਪੁਰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਲਾਲ ਅਨੁਸਾਰ ਮ੍ਰਿਤਕਾਂ ਦੀ ਪਛਾਣ ਕਾਲੂ ਲਾਲ, ਸ਼ਾਂਤੀ ਲਾਲ, ਭਗਵਤੀ ਲਾਲ ਅਤੇ ਭੰਵਰ ਲਾਲ ਵਜੋਂ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News