4 ਸਾਲਾ ਮਾਸੂਮ ਨਾਲ ਗੁਆਂਢੀ ਨੇ ਕੀਤਾ ਜਬਰ ਜ਼ਿਨਾਹ

Friday, Aug 23, 2024 - 11:32 AM (IST)

4 ਸਾਲਾ ਮਾਸੂਮ ਨਾਲ ਗੁਆਂਢੀ ਨੇ ਕੀਤਾ ਜਬਰ ਜ਼ਿਨਾਹ

ਨਵੀਂ ਦਿੱਲੀ (ਭਾਸ਼ਾ)- ਬਾਹਰੀ-ਉੱਤਰੀ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ 'ਚ ਚਾਰ ਸਾਲ ਦੀ ਬੱਚੀ ਨਾਲ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਜਬਰ ਜ਼ਿਨਾਹ ਕੀਤਾ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮੁਲਜ਼ਮ ਵਿਅਕਤੀ (22) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਕੁਝ ਲੋਕਾਂ ਨੇ ਦੋਸ਼ੀ ਦੇ ਘਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸਥਿਤੀ ’ਤੇ ਕਾਬੂ ਪਾ ਲਿਆ ਹੈ। ਪੁਲਸ ਮੁਤਾਬਕ ਬੁੱਧਵਾਰ ਸ਼ਾਮ ਨੂੰ ਜਿਨਸੀ ਸ਼ੋਸ਼ਣ ਸਬੰਧੀ ਇਕ ਕਾਲ ਆਈ ਸੀ। ਪੀੜਤਾ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਧੀ ਨੂੰ ਦੋਸ਼ੀ ਟੌਫੀ ਦੇ ਬਹਾਨੇ ਵਰਗਲਾ ਕੇ ਲੈ ਗਿਆ ਸੀ ਅਤੇ ਸ਼ਾਮ 6 ਵਜੇ ਦੇ ਕਰੀਬ ਵਾਪਸ ਆਈ। ਦੋਸ਼ੀ ਨੌਜਵਾਨ ਪੀੜਤ ਕੁੜੀ ਦਾ ਗੁਆਂਢੀ ਹੈ।

ਪੁਲਸ ਵੈਨ ਤੁਰੰਤ ਪੀੜਤਾ ਨੂੰ ਬੀ.ਐੱਸ.ਏ ਹਸਪਤਾਲ ਲੈ ਗਈ ਜਿੱਥੇ ਡਾਕਟਰ ਨੇ ਉਸ ਦੀ ਜਾਂਚ ਕੀਤੀ। ਪੀੜਤਾ ਦਾ ਡਾਕਟਰੀ ਜਾਂਚ ਕਰਵਾਈ ਗਈ ਅਤੇ ਕਾਊਂਸਲਰਾਂ ਵਲੋਂ ਉਸ ਦੀ ਕਾਊਂਸਲਿੰਗ ਕੀਤੀ ਗਈ। ਕਾਊਂਸਲਿੰਗ ਤੋਂ ਬਾਅਦ ਪੀੜਤ ਬੱਚੀ ਨੂੰ ਸੁਰੱਖਿਅਤ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕਥਾਮ ਐਕਟ) ਤੋਂ ਇਲਾਵਾ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 137 (2) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਦੀ ਧਾਰਾ 6/18 ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। ਪੁਲਸ ਨੇ ਦੱਸਿਆ ਕਿ ਤੁਰੰਤ ਕਈ ਟੀਮਾਂ ਬਣਾਈਆਂ ਗਈਆਂ ਅਤੇ ਮੁਲਜ਼ਮਾਂ ਦੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਵੀਰਵਾਰ ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News