ਫਿਰੌਤੀ ਲਈ ਕੀਤਾ 4 ਸਾਲਾ ਬੱਚੀ ਨੂੰ ਅਗਵਾ, ਨਹੀਂ ਮਿਲਣ 'ਤੇ ਕਰ 'ਤਾ ਬੇਰਹਿਮੀ ਨਾਲ ਕਤਲ
Tuesday, Apr 09, 2024 - 11:28 PM (IST)
ਨਵੀਂ ਦਿੱਲੀ — ਪੱਛਮੀ ਦਿੱਲੀ ਦੇ ਮੋਤੀ ਨਗਰ 'ਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੇ ਗੁਆਂਢੀ ਦੀ 4 ਸਾਲਾ ਬੇਟੀ ਨੂੰ ਅਗਵਾ ਕਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 30 ਸਾਲਾ ਦੋਸ਼ੀ, ਜਿਸ ਦੀ ਪਛਾਣ ਅਜੀਤ ਕੁਮਾਰ ਵਜੋਂ ਹੋਈ ਹੈ, ਨੂੰ ਮੰਗਲਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਅਨੁਸਾਰ ਅਜੀਤ ਨੇ ਲੜਕੀ ਨੂੰ ਉਸ ਸਮੇਂ ਅਗਵਾ ਕੀਤਾ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਦੋਸ਼ੀ ਨੇ ਉਸ ਦੀ ਰਿਹਾਈ ਦੇ ਬਦਲੇ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਸ ਨੇ ਦੱਸਿਆ ਕਿ ਅਜੀਤ ਨੇ ਪਰਿਵਾਰਕ ਮੈਂਬਰਾਂ ਅਤੇ ਪੁਲਸ ਦੀ ਸਾਂਝੀ ਟੀਮ ਨਾਲ ਲੜਕੀ ਦੀ ਭਾਲ ਕੀਤੀ ਸੀ।
ਇਹ ਵੀ ਪੜ੍ਹੋ- ਸਾਈਮਨ ਹੈਰਿਸ ਬਣੇ ਆਇਰਲੈਂਡ ਦੇ ਨਵੇਂ ਪ੍ਰਧਾਨ ਮੰਤਰੀ
ਪੁਲਸ ਨੇ ਦੱਸਿਆ ਕਿ ਜਦੋਂ ਬੱਚੀ ਦੀ ਮਾਂ ਨੂੰ ਆਪਣੀ ਬੇਟੀ ਦਾ ਕਿਤੇ ਵੀ ਪਤਾ ਨਹੀਂ ਲੱਗਾ ਤਾਂ ਉਸ ਨੇ ਸੋਮਵਾਰ ਸ਼ਾਮ ਨੂੰ ਸਥਾਨਕ ਪੁਲਸ ਸਟੇਸ਼ਨ ਨਾਲ ਸੰਪਰਕ ਕੀਤਾ। ਪੁਲਸ ਨੇ ਰਾਤ ਕਰੀਬ 11.30 ਵਜੇ ਭਾਰਤੀ ਦੰਡਾਵਲੀ ਦੀ ਧਾਰਾ 363 (ਅਗਵਾ ਕਰਨ ਦੀ ਸਜ਼ਾ) ਤਹਿਤ ਮਾਮਲਾ ਦਰਜ ਕਰ ਲਿਆ ਅਤੇ ਲਾਪਤਾ ਲੜਕੀ ਦੀ ਭਾਲ ਲਈ ਕਈ ਟੀਮਾਂ ਬਣਾਈਆਂ। ਡਿਪਟੀ ਕਮਿਸ਼ਨਰ ਆਫ਼ ਪੁਲਸ (ਪੱਛਮੀ) ਵਿਚਿਤਰ ਵੀਰ ਨੇ ਦੱਸਿਆ ਕਿ ਮੰਗਲਵਾਰ ਸਵੇਰੇ 9.30 ਵਜੇ ਦੇ ਕਰੀਬ ਇੱਕ ਕਰਿਆਨੇ ਦੀ ਦੁਕਾਨ 'ਤੇ ਫਿਰੌਤੀ ਦੀ ਕਾਲ ਆਈ, ਜਿਸ ਵਿੱਚ ਮੁਲਜ਼ਮਾਂ ਨੇ ਲੜਕੀ ਦੀ ਸੁਰੱਖਿਅਤ ਰਿਹਾਈ ਲਈ 5 ਲੱਖ ਰੁਪਏ ਦੀ ਮੰਗ ਕੀਤੀ। ਉਸ ਨੇ ਦੱਸਿਆ ਕਿ ਲੜਕੀ ਦਾ ਪਿਤਾ ਗਲੀ ਵਿੱਚ ਦੁਕਾਨ ਚਲਾਉਂਦਾ ਹੈ। ਵੀਰ ਨੇ ਕਿਹਾ, “ਅਜੀਤ ਕੁਮਾਰ ਨੂੰ ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਸ਼ੱਕ ਹੋਇਆ ਸੀ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਜੁਰਮ ਕਬੂਲ ਕਰ ਲਿਆ।
ਇਹ ਵੀ ਪੜ੍ਹੋ- ਕਾਂਗੜਾ 'ਚ ਹਾਦਸਾ, ਪੈਰਾਗਲਾਈਡਿੰਗ ਕਰ ਰਹੀ ਮਹਿਲਾ ਦੀ ਮੌਤ
ਅਧਿਕਾਰੀ ਨੇ ਕਿਹਾ ਕਿ ਪੁਲਸ ਨੂੰ ਉਦੋਂ ਸ਼ੱਕ ਹੋਇਆ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸ਼ੱਕੀ ਨੇ ਆਪਣੇ ਮੋਬਾਈਲ ਫੋਨ ਤੋਂ ਫਿਰੌਤੀ ਦੀਆਂ ਕਾਲਾਂ ਕਰਨ ਲਈ ਵੱਖ-ਵੱਖ ਸਿਮ ਕਾਰਡਾਂ ਦੀ ਵਰਤੋਂ ਕੀਤੀ ਸੀ ਅਤੇ ਅਜੀਤ ਨੂੰ ਟਰੇਸ ਕੀਤਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਕਥਿਤ ਤੌਰ ’ਤੇ ਲੜਕੀ ਦਾ ਕਤਲ ਕਰ ਕੇ ਉਸ ਦੀ ਲਾਸ਼ ਪੋਲੀਬੈਗ ਵਿੱਚ ਰੱਖ ਦਿੱਤੀ ਸੀ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਅਜੀਤ ਸਿੰਘ ਦੇ ਘਰੋਂ ਲਾਸ਼ ਬਰਾਮਦ ਕਰਕੇ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਅਜੀਤ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲੜਕੀ ਦੇ ਕਤਲ ਸਬੰਧੀ ਹੋਰ ਜਾਣਕਾਰੀ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e