ਦਰਦਨਾਕ ਹਾਦਸਾ: ਟਰੈਕਟਰ ਦੀ ਲਪੇਟ ''ਚ ਆਉਣ ਕਾਰਨ ਚੌਥੀ ਜਮਾਤ ਦੇ ਵਿਦਿਆਰਥੀ ਦੀ ਮੌਤ
Friday, Dec 20, 2024 - 07:25 PM (IST)
ਕੌਸ਼ਾਂਬੀ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲੇ 'ਚ ਟਰੈਕਟਰ ਦੀ ਲਪੇਟ 'ਚ ਆਉਣ ਨਾਲ ਸਕੂਲ ਜਾ ਰਹੇ ਚੌਥੀ ਜਮਾਤ ਦੇ ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਟਰੈਕਟਰ ਨੂੰ ਕਬਜ਼ੇ 'ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਲਾਕਾ ਅਧਿਕਾਰੀ (ਸਿਰਥੂ) ਅਵਧੇਸ਼ ਕੁਮਾਰ ਵਿਸ਼ਵਕਰਮਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਥਾਣਾ ਸਦਰ ਦੇ ਪਿੰਡ ਚੂਹਾਪੀਰਾਂ ਦੀ ਰਹਿਣ ਵਾਲੀ ਨੈਨਾ (12) ਘਰ ਤੋਂ ਸਕੂਲ ਜਾ ਰਹੀ ਸੀ ਕਿ ਝੋਨੇ ਦੀ ਕਟਾਈ ਕਰਨ ਵਾਲੇ ਟਰੈਕਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਕਿ ਟੱਕਰ ਲੱਗਣ ਕਾਰਨ ਨੈਨਾ ਸੜਕ 'ਤੇ ਡਿੱਗ ਪਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਟਰੈਕਟਰ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।