''ਮਦਦ'' ਦੇ ਚੱਕਰ ''ਚ ਬਜ਼ੁਰਗ ਦਾ ਖ਼ਾਤਾ ਹੋ ਗਿਆ ਖ਼ਾਲੀ ! ਤੁਸੀਂ ਵੀ ਹੋ ਜਾਓ ਸਾਵਧਾਨ
Saturday, Jul 26, 2025 - 04:26 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਇੱਕ 52 ਸਾਲਾ ਵਿਅਕਤੀ ਨੂੰ ਇੱਕ ਬਜ਼ੁਰਗ ਦੇ ਖਾਤੇ 'ਚੋਂ 40,000 ਰੁਪਏ ਕਢਵਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇੱਕ ਏ.ਟੀ.ਐੱਮ. ਕਿਓਸਕ ਵਿੱਚ ਉਸ ਦੀ ਮਦਦ ਕਰਨ ਦੇ ਬਹਾਨੇ ਉਸ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖਾਤੇ ਵਿੱਚੋਂ 40,000 ਰੁਪਏ ਕਢਵਾ ਲਏ।
ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਰਿਫ ਸ਼ੇਖ ਵਜੋਂ ਹੋਈ ਹੈ ਜੋ ਕਿ ਮਜ਼ਦੂਰੀ ਕਰਦਾ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੇ ਕੁਝ ਦਿਨ ਪਹਿਲਾਂ ਹੀ ਕਾਂਦੀਵਾਲੀ ਵਿੱਚ ਇੱਕ ਬੈਂਕ ਦੇ ਏ.ਟੀ.ਐੱਮ. ਕਿਓਸਕ ਵਿੱਚ ਇੱਕ 75 ਸਾਲਾ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; BLA ਨੇ ਫ਼ੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ ! 23 ਜਵਾਨਾਂ ਨੂੰ ਉਤਾਰਿਆ ਮੌਤ ਦੇ ਘਾਟ
ਇੱਕ ਪੁਲਸ ਅਧਿਕਾਰੀ ਨੇ ਕਿਹਾ ਕਿ ਸ਼ੇਖ ਨੇ ਮਦਦ ਕਰਨ ਦਾ ਦਿਖਾਵਾ ਕੀਤਾ ਅਤੇ ਏ.ਟੀ.ਐੱਮ. ਕਾਰਡ ਬਦਲ ਦਿੱਤਾ। ਉਸ ਨੇ ਬਜ਼ੁਰਗ ਦੇ ਬੈਂਕ ਖਾਤੇ ਵਿੱਚੋਂ 40,000 ਰੁਪਏ ਕਢਵਾ ਲਏ। ਸ਼ਿਕਾਇਤ ਮਿਲਣ ਤੋਂ ਬਾਅਦ, ਪੁਲਸ ਕਰਮਚਾਰੀਆਂ ਨੇ ਕੁਰਾਰ ਵਿੱਚ ਮੌਕੇ 'ਤੇ ਲੱਗੇ ਸੀ.ਸੀ.ਟੀ.ਵੀ .ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਸ਼ੇਖ ਨੂੰ ਗੁਆਂਢੀ ਪਾਲਘਰ ਜ਼ਿਲ੍ਹੇ ਦੇ ਨਾਲਾਸੋਪਾਰਾ ਦਾ ਰਹਿਣ ਵਾਲਾ ਦੱਸਿਆ ਗਿਆ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਮਗਰੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e