ਰੇਲਵੇ ''ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗ ਲਏ 56 ਲੱਖ ਰੁਪਏ, ਤੁਸੀਂ ਵੀ ਬਚੋ ਅਜਿਹੇ ਜਾਅਲਸਾਜ਼ਾਂ ਤੋਂ...
Tuesday, Apr 01, 2025 - 03:33 PM (IST)

ਨੈਸ਼ਨਲ ਡੈਸਕ- ਪੁਲਸ ਨੇ ਭਾਰਤੀ ਰੇਲਵੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਚਾਰ ਲੋਕਾਂ ਨਾਲ 56 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਨੇ ਮਹਾਰਾਸ਼ਟਰ ਦੇ ਠਾਣਾ ਜ਼ਿਲ੍ਹੇ ਦੇ ਬਦਲਾਪੁਰ ਦੇ ਰਹਿਣ ਵਾਲੇ ਸਾਰੇ ਪੀੜਤਾਂ ਨੂੰ ਜਾਅਲੀ ਰੇਲਵੇ ਦਸਤਾਵੇਜ਼ ਮੁਹੱਈਆ ਕਰਵਾਏ ਸਨ। ਬਦਲਾਪੁਰ ਪੂਰਬੀ ਪੁਲਸ ਸਟੇਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਨੇ ਸਤੰਬਰ 2020 ਤੋਂ ਜੁਲਾਈ 2024 ਦੇ ਵਿਚਕਾਰ ਪੀੜਤਾਂ ਨਾਲ ਧੋਖਾ ਕੀਤਾ ਅਤੇ ਉਨ੍ਹਾਂ ਤੋਂ ਵੱਡੀ ਰਕਮ ਲਈ।
ਇਹ ਵੀ ਪੜ੍ਹੋ- ਪਹਿਲਾਂ ਭੂਚਾਲ, ਹੁਣ ਜਵਾਲਾਮੁਖੀ ! ਸੜਕਾਂ 'ਤੇ ਖਿੱਲਰਿਆ ਲਾਵਾ, ਖ਼ਾਲੀ ਕਰਵਾਏ ਗਏ ਘਰ
ਉਨ੍ਹਾਂ ਕਿਹਾ ਕਿ ਜਦੋਂ ਪੀੜਤਾਂ ਨੇ ਧੋਖਾਧੜੀ ਕਰਨ ਵਾਲਿਆਂ ਤੋਂ ਉਨ੍ਹਾਂ ਦੀਆਂ ਨੌਕਰੀਆਂ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਪੀੜਤਾਂ ਨੂੰ ਦਿੱਤੇ ਗਏ ਦਸਤਾਵੇਜ਼ ਵੀ ਬਾਅਦ ਵਿੱਚ ਜਾਅਲੀ ਨਿਕਲੇ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ, ਪੁਲਸ ਨੇ ਐਤਵਾਰ ਨੂੰ ਬਦਲਾਪੁਰ, ਮੁੰਬਈ ਅਤੇ ਝਾਰਖੰਡ ਦੇ ਰਹਿਣ ਵਾਲੇ ਤਿੰਨ ਮੁਲਜ਼ਮਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਤਹਿਤ ਧੋਖਾਧੜੀ ਅਤੇ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪਟਾਕਿਆਂ ਦੀ ਫ਼ੈਕਟਰੀ 'ਚ ਹੋ ਗਿਆ ਜ਼ਬਰਦਸਤ ਧਮਾਕਾ, 17 ਲੋਕਾਂ ਦੀ ਸੜ ਕੇ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e