ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, 5 ਜੂਨ ਤੋਂ ਬਿਨਾਂ ਰਾਸ਼ਨ ਕਾਰਡ ਵਾਲਿਆਂ ਨੂੰ ਮਿਲੇਗਾ ਮੁਫ਼ਤ ਰਾਸ਼ਨ

Thursday, Jun 03, 2021 - 12:00 PM (IST)

ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, 5 ਜੂਨ ਤੋਂ ਬਿਨਾਂ ਰਾਸ਼ਨ ਕਾਰਡ ਵਾਲਿਆਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਨਵੀਂ ਦਿੱਲੀ- ਕੋਰੋਨਾ ਆਫ਼ਤ ਦਰਮਿਆਨ ਦਿੱਲੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਲੋੜਵੰਦਾਂ ਨੂੰ ਰਾਸ਼ਨ ਕਾਰਡ ਨਹੀਂ ਹੋਣ 'ਤੇ ਵੀ 5 ਜੂਨ ਤੋਂ ਮੁਫ਼ਤ ਰਾਸ਼ਨ ਦੇਣਾ ਸ਼ੁਰੂ ਕਰੇਗੀ। ਸਿਸੋਦੀਆ ਨੇ ਟਵੀਟ ਕੀਤਾ,''ਦਿੱਲੀ 'ਚ ਜਿਨ੍ਹਾਂ ਲੋਕਾਂ ਕੋਲ ਰਾਸ਼ਨ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ 5 ਜੂਨ ਤੋਂ ਸਕੂਲਾਂ 'ਚ ਰਾਸ਼ਨ ਮਿਲਣ ਲੱਗੇਗਾ। ਅੱਜ ਤੋਂ ਸਕੂਲਾਂ 'ਚ ਰਾਸ਼ਨ ਪਹੁੰਚਣਾ ਸ਼ੁਰੂ ਹੋ ਗਿਆ ਹੈ।'' ਉਨ੍ਹਾਂ ਕਿਹਾ,''ਦਿੱਲੀ 'ਚ ਕਿਸੇ ਵੀ ਗਰੀਬ ਆਦਮੀ ਕੋਲ ਖਾਣੇ ਦੀ ਕੋਈ ਕਮੀ ਨਾ ਰਹੇ, ਇਸ ਦਾ ਪੂਰਾ ਇੰਤਜ਼ਾਮ ਅਰਵਿੰਦ ਕੇਜਰੀਵਾਲ ਸਰਕਾਰ ਕਰ ਰਹੀ ਹੈ।''

PunjabKesariਇਸ ਤੋਂ ਪਹਿਲਾਂ ਦਿੱਲੀ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਉਨ੍ਹਾਂ ਲੋਕਾਂ ਨੂੰ 4 ਕਿਲੋਗ੍ਰਾਮ ਕਣਕ ਅਤੇ ਇਕ ਕਿਲੋਗ੍ਰਾਮ ਚਾਵਲ ਪ੍ਰਤੀ ਵਿਅਕਤੀ ਮੁਫ਼ਤ ਦੇਵੇਗੀ, ਜੋ ਜਨਤਕ ਵੰਡ ਪ੍ਰਣਾਲੀ ਦੇ ਦਾਇਰੇ 'ਚ ਨਹੀਂ ਆਉਂਦੇ ਹਨ। ਹਰੇਕ ਵਾਰਡ 'ਚ ਇਕ ਸਕੂਲ ਨੂੰ ਮੁਫ਼ਤ ਅਨਾਜ ਵੰਡ ਲਈ ਚਿੰਨ੍ਹਿਤ ਕੀਤਾ ਗਿਆ ਹੈ। ਦਿੱਲੀ ਸਰਕਾਰ ਦੇ ਅਨੁਮਾਨ ਅਨੁਸਾਰ ਅਜਿਹੇ ਕਰੀਬ 20 ਲੱਖ ਲੋਕ ਇਸ ਯੋਜਨਾ ਦੇ ਅਧੀਨ 5 ਕਿਲੋਗ੍ਰਾਮ ਅਨਾਜ ਪ੍ਰਾਪਤ ਕਰਨ ਦੇ ਪਾਤਰ ਹੋਣਗੇ, ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ।

ਇਹ ਵੀ ਪੜ੍ਹੋ : ਕੋਵਿਡ ਹਸਪਤਾਲ ਬਣਾਉਣ ਲਈ ਅੱਗੇ ਆਇਆ DSGMC, ਦਾਨ ਕੀਤਾ ਸੋਨਾ-ਚਾਂਦੀ


author

DIsha

Content Editor

Related News