ਦਿੱਲੀ ਨੂੰ ਕੂੜੇ ਦੇ ਪਹਾੜਾਂ ਤੋਂ ਮੁਕਤ ਕਰਨਾ ਦਿੱਲੀ ਸਰਕਾਰ ਦੀ ਜ਼ਿੰਮੇਵਾਰੀ : ਯਾਦਵ
Thursday, Aug 01, 2024 - 02:12 PM (IST)
ਨਵੀਂ ਦਿੱਲੀ - ਕੇਂਦਰੀ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਕੂੜੇ ਦੇ ਪਹਾੜਾਂ ਤੋਂ ਮੁਕਤ ਕਰਨਾ ਦਿੱਲੀ ਸਰਕਾਰ ਦੀ ਜ਼ਿੰਮੇਵਾਰੀ ਹੈ। ਪ੍ਰਸ਼ਨ ਕਾਲ ਦੌਰਾਨ ਇੱਕ ਪੂਰਕ ਸਵਾਲ ਦੇ ਜਵਾਬ ਵਿੱਚ ਸ੍ਰੀ ਯਾਦਵ ਨੇ ਕਿਹਾ ਕਿ ਰਾਜਧਾਨੀ ਦੇ ਗਾਜ਼ੀਪੁਰ, ਭਲਸਵਾ ਅਤੇ ਓਖਲਾ ਵਿੱਚ ਕੂੜਾ ਸੁੱਟਿਆ ਜਾਂਦਾ ਹੈ ਪਰ ਇਸ ਤੋਂ ਛੁਟਕਾਰਾ ਦਿਵਾਉਣਾ ਦਿੱਲੀ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਇਸ ਮੌਕੇ ਉਹਨਾਂ ਨੇ ਕਿਹਾ ਕਿ ਸਾਲ 2016 ਵਿੱਚ ਕੂੜੇ ਦੇ ਨਿਪਟਾਰੇ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਕ ਹੋਰ ਸਪਲੀਮੈਂਟਰੀ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਯਮੁਨਾ ਨਦੀ ਦੇ ਕੰਢੇ ਤੋਂ ਕਬਜ਼ੇ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਉਸ ਥਾਂ 'ਤੇ ਜੰਗਲਾਤ ਖੇਤਰ ਦਾ ਵਿਕਾਸ ਕੀਤਾ ਜਾ ਰਿਹਾ ਹੈ। ਯਾਦਵ ਨੇ ਰਾਜ ਸਭਾ ਵਿੱਚ ਕਿਹਾ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਬਾਂਦਰਾਂ ਬਾਰੇ ਕੇਂਦਰ ਦੇ ਸੁਝਾਅ ਵੱਲ ਧਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ
ਪ੍ਰਸ਼ਨ ਕਾਲ ਦੌਰਾਨ ਇੱਕ ਪੂਰਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਯਾਦਵ ਨੇ ਕਿਹਾ ਕਿ ਬਾਂਦਰਾਂ ਦੀਆਂ ਪ੍ਰਜਾਤੀਆਂ ਨੂੰ ਜੰਗਲਾਤ ਕਾਨੂੰਨ ਤਹਿਤ ਸ਼੍ਰੇਣੀਬੱਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਕੁਝ ਜੰਗਲਾਤ ਕਾਨੂੰਨ ਦੀ ਸ਼੍ਰੇਣੀ ਤੋਂ ਬਾਹਰ ਹਨ। ਰਾਜਧਾਨੀ ਵਿੱਚ ਵੀ ਇਸ ਸ਼੍ਰੇਣੀ ਦੇ ਬਾਂਦਰ ਹਨ, ਜੋ ਨਾ ਤਾਂ ਘਰੇਲੂ ਹਨ ਅਤੇ ਨਾ ਹੀ ਜੰਗਲ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਬਾਂਦਰਾਂ ਬਾਰੇ ਸੁਝਾਅ ਦਿੱਤੇ ਗਏ ਸਨ, ਜਿਨ੍ਹਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਬਾਂਦਰਾਂ ਨੂੰ ਉਨ੍ਹਾਂ ਦੇ ਭੋਜਨ ਵਿੱਚ ਦਵਾਈ ਦੇ ਕੇ ਨਸਬੰਦੀ ਕੀਤੀ ਜਾ ਸਕਦੀ ਹੈ ਤਾਂ ਜੋ ਉਨ੍ਹਾਂ ਦੀ ਆਬਾਦੀ ਨੂੰ ਕੰਟਰੋਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ - SC ਤੇ ST ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8