ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...

Saturday, Oct 26, 2024 - 07:03 PM (IST)

ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...

ਮੇਰਠ : ਕਿਹਾ ਜਾਂਦਾ ਹੈ ਕਿ ਦੋਸਤੀ ਦਾ ਰਿਸ਼ਤਾ ਸਭ ਤੋਂ ਵੱਡਾ ਰਿਸ਼ਤਾ ਹੁੰਦਾ ਹੈ, ਜਿੱਥੇ ਇੱਕ ਦੋਸਤ ਆਪਣੇ ਦੋਸਤ ਦੀ ਜਾਨ ਬਚਾਉਣ ਲਈ ਆਪਣੀ ਜਾਨ ਖਤਰੇ ਵਿੱਚ ਪਾ ਕੇ ਆਪਣੇ ਦੋਸਤ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਤੋਂ ਬਚਾ ਲੈਂਦਾ ਹੈ। ਅਜਿਹਾ ਸਨਸਨੀਖੇਜ਼ ਮਾਮਲਾ ਮੇਰਠ ਵਿੱਚ ਸਾਹਮਣੇ ਆਇਆ ਹੈ, ਜਿੱਥੇ ਇੱਕ ਦੋਸਤ ਨੇ ਆਪਣੇ ਦੂਜੇ ਦਾ ਸਿਰਫ਼ 100 ਰੁਪਏ ਨੂੰ ਲੈ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। 

ਇਹ ਵੀ ਪੜ੍ਹੋ - ਦੀਵਾਲੀ ਮੌਕੇ ਹਿਮਾਚਲ ਜਾਣ ਵਾਲੇ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ

ਦਰਅਸਲ ਮੇਰਠ ਕੋਤਵਾਲੀ ਥਾਣਾ ਖੇਤਰ ਦੇ ਨੌਗਾਜਾ ਇਲਾਕੇ ਦੇ ਰਹਿਣ ਵਾਲੇ ਅਬਦੁੱਲਾ ਨਾਂ 22 ਸਾਲਾ ਨੌਜਵਾਨ ਦਾ ਬੀਤੇ ਦਿਨ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਮ੍ਰਿਤਕ ਅਬਦੁੱਲਾ ਨੂੰ ਉਸ ਦੇ ਦੋਸਤ ਸਮਦ ਨੇ ਘਰੋਂ ਫੋਨ ਕਰਕੇ ਬੁਲਾਇਆ ਸੀ। ਜਦੋਂ ਅਬਦੁੱਲਾ ਆਪਣੇ ਦੋਸਤ ਦੇ ਬੁਲਾਉਣ 'ਤੇ ਉਸ ਕੋਲ ਪੁੱਜਾ ਤਾਂ ਸਮਦ ਨੇ ਅਬਦੁੱਲਾ 'ਤੇ ਚਾਕੂ ਨਾਲ 7-8 ਵਾਰ ਕਰ ਦਿੱਤੇ। ਇਸ ਘਟਨਾ ਨਾਲ ਇਲਾਕੇ 'ਚ ਹਫ਼ੜਾ-ਦਫ਼ੜੀ ਮਚ ਗਈ। ਮੌਕੇ 'ਤੇ ਪਹੁੰਚੇ ਸਥਾਨਕ ਲੋਕਾਂ ਨੇ ਖੂਨ ਨਾਲ ਲੱਥਪੱਥ ਅਬਦੁੱਲਾ ਨੂੰ ਚੁੱਕ ਕੇ ਜ਼ਿਲ੍ਹਾ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰ ਨੇ ਅਬਦੁੱਲਾ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਅਬਦੁੱਲਾ ਦੇ ਕਾਤਲ ਦੋਸਤ ਸਮਦ ਦੀ ਭਾਲ ਕਰਦੇ ਹੋਏ ਉਸ ਨੂੰ ਮਹਿਜ਼ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ। ਪੁਲਸ ਪੁੱਛਗਿੱਛ ਦੌਰਾਨ ਸਮਦ ਨੇ ਦੱਸਿਆ ਕਿ ਉਸ ਦਾ ਆਪਣੇ ਦੋਸਤ ਅਬਦੁੱਲਾ ਨਾਲ 100 ਰੁਪਏ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਅਤੇ ਇਸੇ ਝਗੜੇ ਕਾਰਨ ਸਮਦ ਨੇ ਅਬਦੁੱਲਾ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਕਾਤਲ ਦੇ ਦੋਸਤ ਦੇ ਇਸ਼ਾਰੇ 'ਤੇ ਪੁਲਸ ਨੇ ਕਤਲ 'ਚ ਵਰਤਿਆ ਚਾਕੂ ਬਰਾਮਦ ਕਰ ਲਿਆ ਹੈ ਅਤੇ ਉਸ ਨੂੰ ਜੇਲ੍ਹ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News