ਦੋਸਤ ਹੀ ਬਣੇ ਜਾਨ ਦੇ ਦੁਸ਼ਮਣ ! ਮਾਮੂਲੀ ਝਗੜੇ ਮਗਰੋਂ ਨੌਜਵਾਨ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
Sunday, Oct 05, 2025 - 12:44 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਠਾਣੇ ਜ਼ਿਲ੍ਹੇ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਕੁਝ ਨੌਜਵਾਨਾਂ ਨੇ ਕਥਿਤ ਤੌਰ 'ਤੇ ਆਪਣੇ ਹੀ ਇਕ 25 ਸਾਲਾ ਦੋਸਤ ਦਾ ਕਤਲ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਭਿਵੰਡੀ ਸ਼ਹਿਰ ਦੇ ਨਿਊ ਆਜ਼ਾਦ ਨਗਰ ਇਲਾਕੇ ਵਿੱਚ ਸ਼ਨੀਵਾਰ ਰਾਤ ਨੂੰ ਵਾਪਰੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ 'ਚ ਤਿੰਨ ਮੁਲਜ਼ਮ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਾਂਤੀ ਨਗਰ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਅਤੇ ਮੁਲਜ਼ਮ ਘਰ ਜਾ ਰਹੇ ਸਨ ਜਦੋਂ ਉਨ੍ਹਾਂ ਵਿੱਚ ਕਿਸੇ ਪੁਰਾਣੇ ਮਾਮਲੇ ਨੂੰ ਲੈ ਕੇ ਝਗੜਾ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਥਿਤ ਤੌਰ 'ਤੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਅਧਿਕਾਰੀ ਨੇ ਕਿਹਾ ਕਿ ਪੀੜਤ ਦੇ ਪਰਿਵਾਰਕ ਮੈਂਬਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਪੰਜ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ ਅਤੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਟੂਡੈਂਟ ਵੀਜ਼ਾ 'ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਨੂੰ ਹੋਈ 11 ਸਾਲ ਦੀ ਕੈਦ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e