ਮਧੂ ਮੱਖੀਆਂ ਦੇ ਹਮਲੇ ਤੋਂ ਘਬਰਾ ਕੇ ਨੌਜਵਾਨ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ

Monday, May 08, 2023 - 04:51 PM (IST)

ਮਧੂ ਮੱਖੀਆਂ ਦੇ ਹਮਲੇ ਤੋਂ ਘਬਰਾ ਕੇ ਨੌਜਵਾਨ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ

ਖੰਡਵਾ- ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੰਡਵਾ ਦੇ ਨੰਦਕੁਮਾਰ ਸਿੰਘ ਚੌਹਾਨ ਸਰਕਾਰੀ ਹਸਪਤਾਲ ਵਿਚ ਸੋਮਵਾਰ ਸਵੇਰੇ ਇਕ ਨੌਜਵਾਨ ਦੀ ਛੱਤ ਤੋਂ ਛਾਲ ਮਾਰਨ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਲੱਗਭਗ 3 ਵਜੇ ਹਸਪਤਾਲ ਦੀ ਤੀਜੀ ਮੰਜ਼ਿਲ ਦੇ ਜਣੇਪਾ ਵਾਰਡ ਨੇੜੇ ਮਧੂ ਮੱਖੀਆਂ ਨੇ ਹਮਲਾ ਕਰ ਦਿੱਤਾ। ਮਧੂ ਮੱਖੀਆਂ ਦੇ ਹਮਲੇ ਤੋਂ ਘਬਰਾ ਕੇ ਨੌਜਵਾਨ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਜਾਨ ਚੱਲੀ ਗਈ। 

ਇਹ ਵੀ ਪੜ੍ਹੋ- ਰਾਜਸਥਾਨ 'ਚ IAF ਦਾ ਮਿਗ-21 ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 3 ਔਰਤਾਂ ਦੀ ਮੌਤ

PunjabKesari

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਖੰਡਵਾ ਦੇ ਰਾਮਪੁਰਾ ਪਿੰਡ ਦਾ ਰਹਿਣ ਵਾਲਾ ਹੈ। ਹੈਰਾਨੀ ਅਤੇ ਦੁੱਖ਼ ਵਾਲੀ ਗੱਲ ਇਹ ਹੈ ਕਿ ਇਕ ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਬੱਚੇ ਨੂੰ ਜਨਮ ਦਿੱਤਾ ਸੀ। ਨੌਜਵਾਨ ਉੱਥੇ ਦੇਖਭਾਲ ਲਈ ਹੀ ਮੌਜੂਦ ਸੀ। ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਦੇਰ ਰਾਤ ਮਧੂ ਮੱਖੀਆਂ ਨੇ ਜਣੇਪਾ ਵਾਰਡ ਵਿਚ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਸ ਦੇ ਚੱਲਦੇ ਨੌਜਵਾਨ ਸਚਿਨ ਨੇ ਘਬਰਾਹਟ 'ਚ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਰਾਜੌਰੀ 'ਚ ਸ਼ਹੀਦ ਹੋਏ ਨੀਲਮ ਦੀ ਧੀ ਦੇ ਦਿਲ ਵਲੂੰਧਰਣੇ ਬੋਲ- 'ਪਾਪਾ ਪਲੀਜ਼ ਵਾਪਸ ਆ ਜਾਓ, ਤੁਸੀਂ ਉਠ ਕਿਉਂ ਨਹੀ ਰਹੇ'

ਓਧਰ ਜ਼ਿਲ੍ਹਾ ਮੈਡੀਕਲ ਅਤੇ ਸਿਹਤ ਅਧਿਕਾਰੀ ਡਾਕਟਰ ਸ਼ਰਦ ਹਰਾਣੇ ਨੇ ਘਟਨਾ 'ਤੇ ਦੁੱਖ਼ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਮਧੂ ਮੱਖੀਆਂ ਦੇ ਹਮਲੇ ਦੀ ਸੂਚਨਾ ਮਿਲੀ ਹੈ, ਜਿਸ ਦੇ ਚੱਲਦੇ ਨੌਜਵਾਨ ਦੀ ਦੁਖ਼ਦ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਪ੍ਰਬੰਧਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਤੇ ਵੀ ਮਧੂ ਮੱਖੀਆਂ ਦੇ ਛੱਤੇ ਹਨ, ਉਨ੍ਹਾਂ ਨੂੰ ਹਟਾਇਆ ਜਾਵੇ ਅਤੇ ਸਫਾਈ ਦਾ ਧਿਆਨ ਰੱਖਿਆ ਜਾਵੇ, ਤਾਂ ਕਿ ਇਸ ਤਰ੍ਹਾਂ ਦੀ ਘਟਨਾ ਮੁੜ ਨਾ ਵਾਪਰੇ। 


author

Tanu

Content Editor

Related News