ਫਲਾਂ ਦੇ ਬਾਗ ’ਚੋਂ ਜੰਗਾਲ ਲੱਗੇ 3 ਗ੍ਰੇਨੇਡ ਬਰਾਮਦ, ਫੈਲੀ ਸਨਸਨੀ
Monday, Nov 16, 2026 - 03:17 PM (IST)
ਜੰਮੂ/ਸ਼੍ਰੀਨਗਰ (ਅਰੁਣ) - ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਦੁਰਹਾਮਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਫਲਾਂ ਦੇ ਇਕ ਬਾਗ ’ਚੋਂ 3 ਜ਼ਿੰਦਾ ਜੰਗਾਲ ਲੱਗੇ ਗ੍ਰੇਨੇਡ ਬਰਾਮਦ ਹੋਏ। ਅਧਿਕਾਰੀਆਂ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੋਲੀਥੀਲੀਨ ਦੇ ਬੈਗ ’ਚ ਲਪੇਟੇ ਗ੍ਰੇਨੇਡ ਦੁਰਹਾਮਾ ਖੇਤਰ ’ਚ ਪਾਣੀ ਦੀ ਪਾਈਪਲਾਈਨ ਨੂੰ ਬਦਲਣ ਲਈ ਜੇ. ਸੀ. ਬੀ. ਮਸ਼ੀਨ ਦੀ ਵਰਤੋਂ ਕਰ ਕੇ ਖੁਦਾਈ ਦੌਰਾਨ ਫਲਾਂ ਦੇ ਇਕ ਬਾਗ ’ਚੋਂ ਮਿਲੇ ਸਨ। ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਬਾਰਾਮੂਲਾ ਬੰਬ ਡਿਸਪੋਜ਼ਲ ਸਕੁਐਡ ਨੂੰ ਜ਼ਰੂਰੀ ਕਾਰਵਾਈ ਲਈ ਮੌਕੇ ’ਤੇ ਬੁਲਾਇਆ ਗਿਆ। ਪੁਲਸ ਨੇ ਘਟਨਾ ਦਾ ਨੋਟਿਸ ਲਿਆ ਹੈ।
ਇਹ ਵੀ ਪੜ੍ਹੋ: 1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
