ਦਾਊਦ ਨੇ ਰਚੀ ਪ੍ਰਧਾਨ ਮੰਤਰੀ ਮੋਦੀ ਦੇ ਕਤਲ ਦੀ ਸਾਜ਼ਿਸ਼, 2 ਅੱਤਵਾਦੀਆਂ ਨੂੰ ਦਿੱਤੀ ਸੁਪਾਰੀ

Wednesday, Nov 23, 2022 - 11:50 AM (IST)

ਦਾਊਦ ਨੇ ਰਚੀ ਪ੍ਰਧਾਨ ਮੰਤਰੀ ਮੋਦੀ ਦੇ ਕਤਲ ਦੀ ਸਾਜ਼ਿਸ਼, 2 ਅੱਤਵਾਦੀਆਂ ਨੂੰ ਦਿੱਤੀ ਸੁਪਾਰੀ

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਖਤਰਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੰਬਈ ਪੁਲਸ ਨੂੰ ਇਕ ਵ੍ਹਟਸਐਪ ਮੈਸੇਜ ਮਿਲਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਭਗੌੜੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੇ ਪ੍ਰਧਾਨ ਮੰਤਰੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਹੈ। ਇਸ ਮੈਸੇਜ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਇਹ ਵੀ ਪੜ੍ਹੋ– ਬੰਦ ਹੋ ਸਕਦੀ ਹੈ ਗਰੀਬਾਂ ਲਈ ਮੁਫ਼ਤ ਅਨਾਜ ਯੋਜਨਾ?

ਜਾਣਕਾਰੀ ਮੁਤਾਬਕ ਮੁੰਬਈ ਟ੍ਰੈਫਿਕ ਪੁਲਸ ਨੂੰ ਭੇਜੇ ਗਏ ਆਡੀਓ ਮੈਸੇਜ ਵਿਚ ਕਿਹਾ ਗਿਆ ਹੈ ਕਿ ਦਾਊਦ ਨੇ ਮੁਸ਼ਤਾਕ ਅਹਿਮਦ ਅਤੇ ਮੁਸ਼ਤਾਕ ਨਾਂ ਦੇ 2 ਅੱਤਵਾਦੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਸੁਪਾਰੀ ਦਿੱਤੀ ਹੈ। ਇਸ ਮਾਮਲੇ ਵਿਚ ਵਰਲੀ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਪੁਲਸ ਮੈਸੇਜ ਭੇਜਣ ਵਾਲੇ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ– ਅਨੋਖੀ ਪ੍ਰੇਮ ਕਹਾਣੀ : ਪਿਆਰ ਦੀ ਖਾਤਿਰ ਲਿੰਗ ਬਦਲ ਕੇ ਆਪਣੀ ਵਿਦਿਆਰਥਣ ਨਾਲ ਕਰਵਾਇਆ ਵਿਆਹ

PM ਮੋਦੀ ਨੂੰ ਅਗਸਤ ’ਚ ਵੀ ਮਿਲੀ ਸੀ ਜਾਨ ਤੋਂ ਮਾਰਨ ਦੀ ਧਮਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸੇ ਸਾਲ ਅਗਸਤ ਮਹੀਨੇ ’ਚ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ। ਉਸ ਸਮੇਂ ਇਕ ਈ-ੇਲ ਭੇਜ ਕੇ ਕਿਹਾ ਗਿਆ ਸੀ ਕਿ ਅੱਤਵਾਦੀਆਂ ਦੇ ਸਲੀਪਰ ਸੈੱਲ ’ਚ ਸ਼ਾਮਿਲ 20 ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਲਈ ਤਿਆਰ ਹਨ। ਈ-ਮੇਲ ’ਚ ਕਿਹਾ ਗਿਆ ਸੀ ਕਿ ਇਸ ਸਲੀਪਰ ਸੈੱਲ ਕੋਲ 20 ਕਿਲੋ ਆਰ.ਡੀ.ਐਕਸ, ਹੈ। ਈ-ਮੇਲ ਭੇਜਣ ਵਾਲੇ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਸਦੇ ਅੱਤਵਾਦੀਆਂ ਨਾਲ ਸੰਬੰਧ ਹਨ। ਈ-ਮੇਲ ’ਚ ਕਿਹਾ ਗਿਆਸੀ ਕਿ ਇਸ ਸਾਜ਼ਿਸ਼ ਦੇ ਖੁਲਾਸੇ ਤੋਂ ਬਚਣਲਈ ਉਹ ਖ਼ੁਦਕੁਸ਼ ਕਰ ਰਿਹਾ ਹੈ। 

ਇਹ ਵੀ ਪੜ੍ਹੋ– ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ ’ਚ ਕੀ ਰੱਖਿਐ! 70 ਸਾਲਾ ਸ਼ਖ਼ਸ ਨੇ 19 ਸਾਲ ਦੀ ਕੁੜੀ ਨਾਲ ਕਰਵਾਈ ‘ਲਵ ਮੈਰਿਜ’


author

Rakesh

Content Editor

Related News