ਜਲ ਬੋਰਡ ਨੂੰ ਫੰਡ ਨਹੀਂ ਹੋਇਆ ਜਾਰੀ, ਦਿੱਲੀ ''ਚ ਪਾਣੀ ਦਾ ਸੰਕਟ ਪੈਦਾ ਹੋਣ ਦਾ ਡਰ : ਆਤਿਸ਼ੀ
Tuesday, Nov 21, 2023 - 05:53 PM (IST)
ਨਵੀਂ ਦਿੱਲੀ- ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਜਲ ਬੋਰਡ ਨੂੰ ਫੰਡ ਜਾਰੀ ਨਹੀਂ ਕੀਤਾ ਗਿਆ, ਜਿਸ ਨਾਲ ਰਾਸ਼ਟਰੀ ਰਾਜਧਾਨੀ ਵਿਚ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ। ਆਤਿਸ਼ੀ ਨੇ ਉਪ ਰਾਜਪਾਲ ਵੀ. ਕੇ. ਸਕਸੈਨਾ ਤੋਂ ਇਸ ਮਾਮਲੇ 'ਚ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ। ਵਿੱਤ ਵਿਭਾਗ ਦਾ ਅਹੁਦਾ ਸੰਭਾਲ ਰਹੀ ਆਤਿਸ਼ੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲਿਖਤੀ ਨਿਰਦੇਸ਼ਾਂ ਦੇ ਬਾਵਜੂਦ ਦਿੱਲੀ ਜਲ ਬੋਰਡ ਨੂੰ ਫੰਡ ਜਾਰੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ASP ਦੇ ਪੁੱਤਰ ਦੀ ਹੋਈ ਮੌਤ
ਆਤਿਸ਼ੀ ਨੇ ਕਿਹਾ ਕਿ ਦਿੱਲੀ 'ਚ ਭਿਆਨਕ ਪਾਣੀ ਦਾ ਸੰਕਟ ਪੈਦਾ ਹੋ ਸਕਦਾ ਹੈ। ਨਿਯਮਿਤ ਕੰਮਕਾਜ ਤੋਂ ਇਲਾਵਾ ਤਨਖ਼ਾਹ ਦੇਣ ਲਈ ਪੈਸੇ ਨਹੀਂ ਹਨ। ਠੇਕੇਦਾਰਾਂ ਨੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਦਿੱਲੀ ਵਿਚ ਭਿਆਨਕ ਪਾਣੀ ਦਾ ਸੰਕਟ ਪੈਦਾ ਹੋ ਸਕਦਾ ਹੈ, ਸੀਵਰ ਓਵਰਫਲੋ ਹੋ ਸਕਦੇ ਹਨ ਅਤੇ ਗੰਦਾ ਪਾਣੀ ਆ ਸਕਦਾ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਮੁੱਖ ਸਕੱਤਰ ਨਰੇਸ਼ ਕੁਮਾਰ ਦੇ ਨਿਰਦੇਸ਼ 'ਤੇ ਵਿੱਤ ਵਿਭਾਗ ਨੇ ਫੰਡ ਜਾਰੀ ਨਹੀਂ ਕੀਤਾ। ਮੁੱਖ ਸਕੱਤਰ ਦਫ਼ਤਰ ਜਾਂ ਵਿੱਤ ਵਿਭਾਗ ਵਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਹ ਵੀ ਪੜ੍ਹੋ- ਦਿੱਲੀ ਪ੍ਰਦੂਸ਼ਣ: SC ਦੀ ਤਲਖ਼ ਟਿੱਪਣੀ- ਦੋਸ਼ਾਂ ਦੀ ਖੇਡ ਜਾਰੀ ਰਹੀ ਤਾਂ ਜ਼ਮੀਨ ਸੁੱਕ ਜਾਵੇਗੀ, ਪਾਣੀ ਮੁੱਕ ਜਾਵੇਗਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8