ਖੇਤੀ ਕਾਨੂੰਨ ਵਾਪਸੀ : ਝੁਕਦੀ ਹੈ ਦੁਨੀਆ ਝੁਕਾਉਣ ਵਾਲਾ ਚਾਹੀਦਾ, ਸੋਸ਼ਲ ਮੀਡੀਆ ’ਤੇ ਆਏ ਮਜ਼ੇਦਾਰ ਰਿਐਕਸ਼ਨ
Friday, Nov 19, 2021 - 01:00 PM (IST)
ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੀ ਕਈ ਤਰ੍ਹਾਂ ਦੇ ਪੋਸਟ ਅਤੇ ਮੀਮਜ਼ ਸ਼ੁਰੂ ਹੋ ਗਏ ਹਨ। ਕੋਈ ਇਸ ਫ਼ੈਸਲੇ ਨੂੰ ਚੋਣਾਂ ਨਾਲ ਜੋੜ ਕੇ ਦੇਖ ਰਿਹਾ ਹੈ ਤਾਂ ਕੋਈ ਇਸ ਨੂੰ ਮਾਸਟਰਸਟ੍ਰੋਕ ਦੱਸ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸੰਬੰਧੀ ਇਕ ਬਿੱਲ ਸੰਸਦ ਦੇ ਆਉਣ ਵਾਲੇ ਸੈਸ਼ਨ ’ਚ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕੀਤਾ ਜਾ ਰਿਹਾ ਸੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਸ ਸੰਬੰਧੀ ਐਲਾਨ ਕੀਤਾ। ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨਾਲ ਜੁੜੇ ਮੁੱਦਿਆਂ ’ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਹੈ। ਆਓ ਦੇਖਦੇ ਹਾਂ ਕੀ ਆ ਰਿਹਾ ਹੈ ਸੋਸ਼ਲ ਮੀਡੀਆ ’ਤੇ ਰਿਐਕਸ਼ਨ।