ਫਰਨੀਚਰ ਦੇ ਗੋਦਾਮ ''ਚ ਲੱਗੀ ਅੱਗ, ਦਮ ਘੁੱਟਣ ਨਾਲ 2 ਦੀ ਮੌਤ

Sunday, Nov 03, 2024 - 12:46 PM (IST)

ਫਰਨੀਚਰ ਦੇ ਗੋਦਾਮ ''ਚ ਲੱਗੀ ਅੱਗ, ਦਮ ਘੁੱਟਣ ਨਾਲ 2 ਦੀ ਮੌਤ

ਨਵੀਂ ਦਿੱਲੀ (ਭਾਸ਼ਾ)- ਐਤਵਾਰ ਤੜਕੇ ਫਰਨੀਚਰ ਦੇ ਇਕ ਗੋਦਾਮ 'ਚ ਭਿਆਨ ਅੱਗ ਲੱਗ ਗਈ। ਇਸ ਹਾਦਸੇ 'ਚ ਦਮ ਘੁੱਟਣ ਨਾਲ 2 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋ ਲੋਕ ਗੋਦਾਮ ਦੀ ਛੱਤ 'ਤੇ ਇਕ ਕਮਰੇ 'ਚ ਸੌਂ ਰਹੇ ਸਨ। ਇਹ ਹਾਦਸਾ ਪੱਛਮੀ ਦਿੱਲੀ ਦੇ ਕੀਰਤੀ ਨਗਰ ਇਲਾਕੇ 'ਚ ਵਾਪਰਿਆ। ਦਿੱਲੀ ਫਾਇਰ ਬ੍ਰਿਗੇਡ ਸੇਵਾ (ਡੀਐੱਫਐੱਸ) ਦੇ ਇਕ ਅਧਿਕਾਰੀ ਨੇ ਕਿਹਾ,''ਤੜਕੇ 4.25 ਵਜੇ ਫਰਨੀਚਰ ਗੋਦਾਮ 'ਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਹਾਦਸੇ ਵਾਲੀ ਜਗ੍ਹਾ ਤੋਂ 2 ਲੋਕਾਂ ਨੂੰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ।''

PunjabKesari

ਇਹ ਵੀ ਪੜ੍ਹੋ : ਆਧਾਰ ਕਾਰਡ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਆਖ਼ੀ ਇਹ ਗੱਲ

ਪੁਲਸ ਨੇ ਦੱਸਿਆ ਕਿ ਅੱਗ ਇਮਾਰਤ ਦੀ ਛੱਤ ਤੋਂ ਲੱਗੀ। ਪੁਲਸ ਨੇ ਇਕ ਬਿਆਨ 'ਚ ਕਿਹਾ,''ਕੰਪਲੈਕਸ ਦੀ ਡੂੰਘੀ ਤਲਾਸ਼ੀ ਲਈ ਗਈ ਅਤੇ ਛੱਤ 'ਤੇ ਕਮਰਾ ਅੰਦਰੋਂ ਬੰਦ ਮਿਲਿਆ। ਟੀਮ ਨੇ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਅੰਦਰ 2 ਲੋਕ ਸਨ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।'' ਉਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਜ਼ਦੂਰ ਅਤੁਲ ਰਾਏ (45) ਅਤੇ ਰਿਕਸ਼ਾ ਚਾਲਕ ਨੰਦ ਕਿਸ਼ੋਰ (65) ਵਜੋਂ ਹੋਈ ਹੈ। ਰਾਏ ਗੋਦਾਮ 'ਚ ਕੰਮ ਕਰਦਾ ਸੀ ਅਤੇ ਉੱਥੇ ਹੀ ਸੌਂਦਾ ਸੀ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਇਸ ਦੀ ਰਿਪੋਰਟ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News