ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਜੰਗ ਦੇ ਹਾਲਾਤ! ਜੀ-7 ਦੇਸ਼ਾਂ ਨੇ ਕੀਤੀ ਗੱਲਬਾਤ ਕਰਨ ਦੀ ਅਪੀਲ
Saturday, May 10, 2025 - 09:31 AM (IST)

ਨਵੀਂ ਦਿੱਲੀ/ਇਸਲਾਮਾਬਾਦ (ਭਾਸ਼ਾ)- ਭਾਰਤ ਅਤੇ ਪਾਕਿਸਤਾਨ ਵਿਚਾਲੇ ਜਾਰੀ ਟਕਰਾਅ ਵੱਡੀ ਜੰਗ ਦਾ ਰੂਪ ਲੈਂਦਾ ਜਾ ਰਿਹਾ ਹੈ। ਅੰਤਰਰਾਸ਼ਟਰੀ ਭਾਈਚਾਰਾ ਅਜਿਹੀ ਸਥਿਤੀ ਬਣਦੀ ਦੇਖ ਕੇ ਡੂੰਘੀ ਚਿੰਤਾ ਵਿਚ ਹੈ। ਹੁਣ 'ਗਰੁੱਪ ਆਫ਼ ਸੇਵਨ' (ਜੀ-7) ਦੇਸ਼ਾਂ ਨੇ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਅਤੇ ਗੱਲਬਾਤ ਰਾਹੀਂ ਫੌਜੀ ਟਕਰਾਅ ਨੂੰ ਤੁਰੰਤ ਘਟਾਉਣ ਦੀ ਅਪੀਲ ਕੀਤੀ ਹੈ। ਸਮੂਹ ਦਾ ਇਹ ਸੱਦਾ ਅਜਿਹੇ ਸਮੇਂ ਆਇਆ ਹੈ ਜਦੋਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਵਧ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-= ਜਲੰਧਰ ਸ਼ਹਿਰ 'ਚ ਸਵੇਰੇ-ਸਵੇਰੇ ਵੱਡਾ ਧਮਾਕੇ! ਵੱਜ ਰਹੇ ਖ਼ਤਰੇ ਦੇ ਘੁੱਗੂ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ
ਜੀ-7 ਦੇਸ਼ਾਂ ਨੇ ਕਿਹਾ ਕਿ ਉਹ "ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਤੇਜ਼ ਅਤੇ ਸਥਾਈ ਕੂਟਨੀਤਕ ਹੱਲ ਲਈ ਆਪਣਾ ਸਮਰਥਨ ਪ੍ਰਗਟ ਕਰਦੇ ਹਨ"। ਜੀ-7 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੌਜੀ ਤਣਾਅ ਹੋਰ ਵਧਣ ਨਾਲ ਖੇਤਰੀ ਸਥਿਰਤਾ ਨੂੰ ਗੰਭੀਰ ਖ਼ਤਰਾ ਹੋਵੇਗਾ। ਸਮੂਹ ਨੇ ਇਕ ਬਿਆਨ ਵਿਚ ਕਿਹਾ,"G7 ਮੈਂਬਰ ਦੇਸ਼ਾਂ - ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ, ਯੂ.ਕੇ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਅਤੇ ਯੂਰਪੀਅਨ ਯੂਨੀਅਨ ਦੇ ਉੱਚ ਪ੍ਰਤੀਨਿਧੀ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਦੀ ਅਪੀਲ ਕਰਦੇ ਹਨ।"
ਇਸ ਵਿੱਚ ਕਿਹਾ ਗਿਆ ਹੈ, "ਫੌਜੀ ਤਣਾਅ ਵਿੱਚ ਹੋਰ ਵਾਧਾ ਖੇਤਰੀ ਸਥਿਰਤਾ ਲਈ ਗੰਭੀਰ ਖ਼ਤਰਾ ਪੈਦਾ ਕਰੇਗਾ।" ਅਸੀਂ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਬਹੁਤ ਚਿੰਤਤ ਹਾਂ। ਜੀ-7 ਦੇਸ਼ਾਂ ਨੇ ਕਿਹਾ, "ਅਸੀਂ ਤਣਾਅ ਨੂੰ ਤੁਰੰਤ ਘਟਾਉਣ ਦੀ ਮੰਗ ਕਰਦੇ ਹਾਂ ਅਤੇ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀਪੂਰਨ ਹੱਲ ਲਈ ਸਿੱਧੀ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।